Amritsar ‘ਚ ਅੰਬੇਡਕਰ ਦਾ ਬੁੱਤ ਤੋੜਨ ਦੀ ਘਟਨਾ ਦੀ ਮੁੱਖ ਮੰਤਰੀ ਮਾਨ ਨੇ ਕੀਤੀ ਨਿਖੇਧੀ
ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਕੀਤੇ ਜਾਰੀ
ਚੰਡੀਗੜ੍ਹ, 27ਜਨਵਰੀ(ਵਿਸ਼ਵ ਵਾਰਤਾ) Amritsar ਵਿੱਚ ਗਣਤੰਤਰ ਦਿਵਸ ਮੌਕੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਮੂਰਤੀ ‘ਤੇ ਜ਼ੋਰ-ਜ਼ੋਰ ਨਾਲ ਹਥੌੜੇ ਨਾਲ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਮੂਰਤੀ ਖੰਡਿਤ ਹੋ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ Amritsar ਵਿੱਚ ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਲਿਖਿਆ “ਸ੍ਰੀ Amritsar ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।”
https://x.com/BhagwantMann/status/1883716058739048926
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/