Amritsar ਧਮਾਕੇ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ
– ਤੜਕਸਾਰ ਹੋਇਆ ਸੀ ਵੱਡਾ ਧਮਾਕਾ

ਅੰਮ੍ਰਿਤਸਰ, 27 ਮਈ (ਵਿਸ਼ਵ ਵਾਰਤਾ): ਅੰਮ੍ਰਿਤਸਰ (Amritsar) ਦੇ ਮਜੀਠਾ ਰੋਡ ਨੇੜੇ ਮੰਗਲਵਾਰ ਸਵੇਰੇ ਇੱਕ ਰਿਹਾਇਸ਼ੀ ਕਲੋਨੀ ਵਿੱਚ ਧਮਾਕਾ ਹੋਇਆ। ਇਸ ਧਮਾਕੇ ਨਾਲ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਧਮਾਕੇ ਦੀ ਘਟਨਾ ‘ਤੇ ਕਿਹਾ, “ਜਾਂਚ ਚੱਲ ਰਹੀ ਹੈ ਅਤੇ ਜਾਂਚ ਚ ਜੋ ਵੀ ਦੋਸ਼ੀ ਪਾਏ ਗਏ ਉਨ੍ਹਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ।”
ਇਹ ਧਮਾਕਾ ਮਜੀਠਾ ਰੋਡ ਬਾਈਪਾਸ ‘ਤੇ ਸਥਿਤ ‘ਡੀਸੈਂਟ ਐਵੇਨਿਊ’ ਕਲੋਨੀ ਦੇ ਬਾਹਰ ਹੋਇਆ।ਇਸ ਘਟਨਾ ਤੋਂ ਬਾਅਦ ਡੀਸੈਂਟ ਐਵੇਨਿਊ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ। ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਬਾਰੇ ਕਲੋਨੀ ਵਿੱਚ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ‘ਚ ਐਸਐਸਪੀ ਮਨਿੰਦਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ ਉਨ੍ਹਾਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਇਹ ਅੱਤਵਾਦੀ ਘਟਨਾ ਹੋ ਸਕਦੀ ਹੈ। ਐਸਐਸਪੀ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਪਾਕਿਸਤਾਨੀ ਏਜੰਸੀਆਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕਾਰਵਾਈਆਂ ਕਰ ਰਹੀਆਂ ਹਨ। ਫਿਲਹਾਲ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























