Amritsar Breaking: ਧਮਾਕਿਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ
– ਧਮਾਕਿਆਂ ਨਾਲ ਘਰਾਂ ਦੀਆਂ ਕੰਧਾਂ ਹਿੱਲੀਆਂ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ ਸ਼ਹਿਰ ‘ਚ ਬੰਬ ਧਮਾਕੇ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 3 ਵਜੇ ਬੰਬ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।ਜਾਣਕਾਰੀ ਅਨੁਸਾਰ ਗੁਰਬਖਸ਼ ਨਗਰ ਥਾਣੇ ਨੇੜੇ ਬੰਬ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।ਫਿਲਹਾਲ ਇਸ ਮਾਮਲੇ ‘ਚ ਪੁਲਿਸ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਕਰੀਬ 3 ਵਜੇ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਰ ਕੋਈ ਆਪਣੇ ਘਰਾਂ ਤੋਂ ਬਾਹਰ ਆ ਗਿਆ। ਇੰਨਾ ਹੀ ਨਹੀਂ ਲੋਕਾਂ ਦੇ ਘਰਾਂ ਦੀਆਂ ਕੰਧਾਂ ਵੀ ਹਿੱਲ ਗਈਆਂ। ਫਿਲਹਾਲ ਇਸ ਘਟਨਾ ‘ਚ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/