• Latest
  • Trending
Amritsar: ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

Amritsar: ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

32 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

34 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

35 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

37 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

40 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

41 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

- 1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

June 2, 2025
in ਖਬਰਾਂ, ਪੰਜਾਬ
Amritsar: ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

Amritsar: ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

– 1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਅੰਮ੍ਰਿਤਸਰ, 2 ਜੂਨ- (ਗੁਰਨਾਮ ਸਿੰਘ ਲਾਲੀ) – ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ (Amritsar) ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਅੱਜ ਇਹ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੇਵਾ ਨਿਭਾਈ।
ਗਿਆਨੀ ਕੇਵਲ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੌਮ ਸਿੱਖਾਂ ’ਤੇ ਹੋਏ ਇਸ ਅੱਤਿਆਚਾਰ ਨੂੰ ਕਦੇ ਵੀ ਭੁਲਾ ਨਹੀਂ ਸਕਦੀ।

ਇਸ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਦੀ ਸਰਕਾਰ ਵੱਲੋਂ ਕੀਤੇ ਗਏ ਵਹਿਸ਼ੀਆਣਾ ਹਮਲੇ ਨੂੰ ਕੌਮ ਹਮੇਸ਼ਾਂ ਯਾਦ ਰੱਖੇਗੀ। ਇਸੇ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਰਕਾਰ ਦੇ ਜ਼ੁਲਮਾਂ ਤੋਂ ਜਾਣੂ ਕਰਵਾਉਣ ਲਈ ਜਿਥੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਘੱਲੂਘਾਰੇ ਨਾਲ ਸਬੰਧਤ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਲਗਾਈ ਗਈ ਪ੍ਰਦਰਸ਼ਨੀ ਵਿਚ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਹਨ, ਜੋ ਸਰਕਾਰ ਵੱਲੋਂ ਕੀਤੇ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ।

ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਲੈ ਕੇ ਸ਼ਾਮ 7 ਵਜੇ ਤੱਕ ਦਰਸ਼ਨ ਕਰਵਾਏ ਜਾਣਗੇ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਪ੍ਰਦਰਸ਼ਨੀ ਜਾਰੀ ਰਹੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅੰਮ੍ਰਿਤਪਾਲ ਸਿੰਘ ਕੁਲਾਰ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਵਿੰਦਰਪਾਲ ਸਿੰਘ ਕਾਦੀਆਂ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਤਰਸੇਮ ਸਿੰਘ, ਭਾਈ ਗੁਰਵਿੰਦਰ ਸਿੰਘ ਖੋਦੇਬੇਟ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsar
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

by Navjot
3 weeks ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 