Amritsar : ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ; ਅਜਨਾਲਾ ਦੇ ਪਿੰਡ ਬਿਕਰਾਉਰ ਵਿਖੇ ਰੱਖਿਆ ਸਰਕਾਰੀ ਕਾਲਜ ਦਾ ਨੀਂਹ ਪੱਥਰ

ਚੰਡੀਗੜ੍ਹ, 19 ਜਨਵਰੀ(ਵਿਸ਼ਵ ਵਾਰਤਾ)Amritsar : ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਅੱਜ ਦੂਜਾ ਦਿਨ ਹੈ। ਇਸ ਦੌਰੇ ਦੌਰਾਨ, ਉਹ ਅੱਜ ਅਜਨਾਲਾ ਪਹੁੰਚੇ ਹਨ, ਜਿੱਥੇ ਉਹਨਾਂ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ। ਅਜਨਾਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਪਿੰਡ ਬਿਕਰਾਉਰ ਵਿਖੇ ਬਣਨ ਵਾਲੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ I

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੰਤਰੀ ਹਰਭਜਨ ਸਿੰਘ ਈ.ਟੀ.ਓ ਤੋਂ ਇਲਾਵਾ ਹੋਰ ਲੀਡਰ ਤੇ ਇਲਾਕਾ ਵਾਸੀ ਹਾਜ਼ਰ ਸਨ I
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















