Amritsar : ਕਾਂਗਰਸ ਦੀ ਰੈਲੀ ਦੌਰਾਨ ਸਮਰਥਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ!
ਅੰਮ੍ਰਿਤਸਰ, 6 ਫਰਵਰੀ 2026 (ਵਿਸ਼ਵ ਵਾਰਤਾ): ਜੰਡਿਆਲਾ ਗੁਰੂ ਵਿੱਚ ਕਾਂਗਰਸ ਦੀ ਰੈਲੀ ਦੌਰਾਨ ਇੱਕ ਮੰਦਭਾਗੀ ਘਟਨਾ ਵਾਪਰੀ। ਕਾਂਗਰਸ ਦੀ ਰੈਲੀ ਵਿੱਚ ਸ਼ਾਮਲ ਇੱਕ ਵਿਅਕਤੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜੋ ਪਿੰਡ ਸਰਜਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਸਾਹਿਬ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ।
ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਰੈਲੀ ਦੌਰਾਨ ਸਾਹਿਬ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੇ ਛਾਤੀ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਕੁਝ ਹੀ ਪਲਾਂ ਵਿੱਚ ਉਹ ਜ਼ਮੀਨ ‘ਤੇ ਡਿੱਗ ਪਏ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਤੁਰੰਤ ਉਨ੍ਹਾਂ ਨੂੰ ਸੰਭਾਲਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ।ਹਸਪਤਾਲ ਦੇ ਡਾਕਟਰਾਂ ਨੇ ਸਾਹਿਬ ਸਿੰਘ ਦੀ ਜਾਂਚ ਕਰਨ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੇ ਅਧਿਕਾਰਤ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























