Amritsar : ਦਲਵਿੰਦਰਜੀਤ ਸਿੰਘ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਾ ਅਹੁਦਾ
ਅੰਮ੍ਰਿਤਸਰ, 24 ਅਕਤੂਬਰ 2025 (ਵਿਸ਼ਵ ਵਾਰਤਾ): ਦਲਵਿੰਦਰਜੀਤ ਸਿੰਘ (ਆਈਏਐਸ ਨੇ ਅੱਜ ਅੰਮ੍ਰਿਤਸਰ (Amritsar) ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅੰਮ੍ਰਿਤਸਰ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਲੋਕਾਂ ਦੀ ਸੇਵਾ ਕਰਨ ਅਤੇ ਸ਼ਹਿਰ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਦਿਨ ਰਾਤ ਕੰਮ ਕਰਨਗੇ। ਦੱਸ ਦਈਏ ਕਿ ਦਲਵਿੰਦਰਜੀਤ ਸਿੰਘ ਨੂੰ ਸਾਕਸ਼ੀ ਸਾਹਨੀ ਦੀ ਥਾਂ ‘ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸਾਕਸ਼ੀ ਸਾਹਨੀ ਗੁਰਨਗਰੀ ਅੰਮ੍ਰਿਤਸਰ ਦੀ ਪਹਿਲੀ ਮਹਿਲਾ ਡੀਸੀ ਸੀ ਅਤੇ ਉਨ੍ਹਾਂ ਨੇ 13 ਮਹੀਨੇ ਅਤੇ 10 ਦਿਨ ਤਕ ਇਸ ਅਹੁਦੇ ‘ਤੇ ਜ਼ਿਮੇਵਾਰੀ ਨਿਭਾਈ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























