Amritsar : ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ
– ਅਧਿਕਾਰਆਂ ਨੂੰ ਇਹ ਨਿਰਦੇਸ਼ ਕੀਤੇ ਜਾਰੀ

ਅੰਮ੍ਰਿਤਸਰ, 24 ਜੁਲਾਈ 2025 (ਵਿਸ਼ਵ ਵਾਰਤਾ ) – ਬਾਬਾ ਬਕਾਲਾ ਸਾਹਿਬ ਦੀ ਇਤਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ (Amritsar) ਸਾਕਸ਼ੀ ਸਾਹਨੀ ਨੇ ਅਧਿਕਾਰਆਂ ਨਾਲ ਮੀਟਿੰਗ ਕੀਤੀ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਿਸ਼ੇਸ਼ ਤੌਰ ਤੇ ਪੁੱਜੇ।

ਡਿਪਟੀ ਕਮਿਸ਼ਨਰ (Amritsar ) ਨੇ ਦੱਸਿਆ ਕਿ ਰੱਖੜ ਪੁੰਨਿਆਂ ਦਾ ਮੇਲਾ 8 ਤੋਂ 10 ਅਗਸਤ ਤੱਕ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਿਹਾ ਹੈ ਅਤੇ ਇਸ ਮੌਕੇ ਰਾਜ ਪੱਧਰੀ ਸਮਾਗਮ 9 ਅਗਸਤ ਨੂੰ ਸਰਕਾਰੀ ਆਈ ਟੀ ਆਈ ਵਿੱਚ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ ਭਗਵੰਤ ਮਾਨ ਵਿਸੇਸ ਤੌਰ ਉਤੇ ਸ਼ਿਰਕਤ ਕਰਨਗੇ। ਉਨ੍ਹਾਂ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵੀ ਸਮਾਗਮ ਵਿੱਚ ਹਾਜ਼ਰ ਹੋਣਗੇ।
ਉਨਾਂ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਇਸ ਵਾਰ ਪ੍ਰਬੰਧ ਸੰਗਤ ਦੀ ਸੰਭਾਵੀ ਆਮਦ ਨੂੰ ਮੁੱਖ ਰੱਖਕੇ ਕੀਤੇ ਜਾਣ। ਉਨਾਂ ਇਸ ਮੌਕੇ ਮੇਲੇ ਲਈ ਆਉਣ ਵਾਲੀਆਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਨ, ਸੜਕਾਂ ਦੁਆਲਿਆਂ ਘਾਹ-ਬੂਟੀ ਵੱਢਣ, ਗਲੀਆਂ ਤੇ ਸੜਕਾਂ ਦੀ ਸਫਾਈ, ਵੱਖ-ਵੱਖ ਸੜਕਾਂ ‘ਤੇ ਵੱਡੀਆਂ ਪਾਰਕਿੰਗ ਬਨਾਉਣ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਡਾਕਟਰੀ ਸਹਾਇਤਾ ਲਈ ਟੀਮਾਂ ਤਾਇਨਾਤ ਕਰਨ, ਮੱਛਰ ਮਾਰ ਦਵਾਈ ਦੀ ਸਪਰੇਅ ਕਰਵਾਉਣ, ਨਿਰੰਤਰ ਬਿਜਲੀ ਸਪਲਾਈ ਚਾਲੂ ਰੱਖਣ ਅਤੇ ਮੇਲੇ ਮੌਕੇ ਵਹੀਕਲਾਂ ਦੀ ਆਵਾਜਾਈ ਨਿਯਮਤ ਕਰਨ ਵਰਗੇ ਜ਼ਰੂਰੀ ਕੰਮਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨਾਂ ਕਿਹਾ ਕਿ ਮੇਲੇ ਮੌਕੇ ਸੰਗਤ ਨੂੰ ਕਿਸੇ ਤਰਾਂ ਦੀ ਮੁਸ਼ਿਕਲ ਨਹੀਂ ਆਉਣ ਦਿੱਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























