Amritsar : ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਚੰਡੀਗੜ੍ਹ, 7ਮਾਰਚ(ਵਿਸ਼ਵ ਵਾਰਤਾ) Amritsar : ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸਵੇਰੇ ਇੱਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਫ਼ਰੀਦਕੋਟ ਵਾਸੀ ਧਰਮਜੀਤ ਸਿੰਘ ਸਵੇਰੇ 9 ਵਜੇ ਦੇ ਕਰੀਬ ਦੁੱਖ ਭੰਜਨੀ ਬੇਰੀ ਦੇ ਹੇਠ ਸਰੋਵਰ ਚੋਂ ਇਸ਼ਨਾਨ ਕਰਕੇ ਜਦ ਬਾਹਰ ਨਿਕਲਿਆ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ,ਦਿਲ ਦਾ ਦੌਰਾ ਪੈਣ ਕਾਰਨ ਉਹ ਬੇਹੋਸ਼ ਹੋ ਕੇ ਡਿੱਗ ਪਿਆ।
ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਉਸਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸਨੂੰ ਮ੍ਰਿਤਕ ਐਲਾਨ ਦਿੱਤਾ।