Amritsar ਹੁਣ ਅੰਮ੍ਰਿਤਸਰ ਤੋਂ ਬੈਂਕਾਕ ਲਈ ਸਿੱਧੀ ਉਡਾਣ
- ਕੀ ਹੋਵੇਗੀ Timing ਤੇ ਕਦੋ ਤੋਂ ਹੋਵੇਗੀ ਸ਼ੁਰੂ. ਪੜ੍ਹੋ Detail
ਅੰਮ੍ਰਿਤਸਰ: ਏਅਰ ਇੰਡੀਆ ਐਕਸਪ੍ਰੈਸ ਹੁਣ ਅੰਮ੍ਰਿਤਸਰ ਤੋਂ ਬੈਂਕਾਕ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 27 ਦਸੰਬਰ ਤੋਂ ਸ਼ੁਰੂ ਹੋਵੇਗੀ। ਇਸ ਦਿਨ ਤੋਂ ਏਅਰ ਇੰਡੀਆ ਐਕਸਪ੍ਰੈਸ ਬੈਂਗਲੁਰੂ ਲਈ ਵੀ ਉਡਾਣ ਸ਼ੁਰੂ ਕਰੇਗੀ। ਏਅਰ ਇੰਡੀਆ ਐਕਸਪ੍ਰੈਸ ਨੇ ਆਪਣੀ ਵੈੱਬਸਾਈਟ ‘ਤੇ ਇਸ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਹੈ।
ਏਅਰ ਇੰਡੀਆ ਐਕਸਪ੍ਰੈੱਸ ਦੀ ਵੈੱਬਸਾਈਟ ਮੁਤਾਬਕ ਇਹ ਫਲਾਈਟ ਹਫਤੇ ‘ਚ ਤਿੰਨ ਦਿਨ ਐਤਵਾਰ, ਸੋਮਵਾਰ ਅਤੇ ਸ਼ੁੱਕਰਵਾਰ ਨੂੰ ਬੈਂਕਾਕ ਜਾਵੇਗੀ ਅਤੇ ਉਸੇ ਦਿਨ ਵਾਪਸ ਆਵੇਗੀ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬੈਂਕਾਕ ਲਈ ਉਡਾਣ ਸਵੇਰੇ 10.40 ਵਜੇ ਉਡਾਣ ਭਰੇਗੀ। ਇਹ ਉਡਾਣ ਵਾਪਸੀ ਲਈ ਬੈਂਕਾਕ ਤੋਂ ਸ਼ਾਮ 6 ਵਜੇ ਉਡਾਣ ਭਰੇਗੀ ਅਤੇ ਭਾਰਤੀ ਸਮੇਂ ਅਨੁਸਾਰ ਰਾਤ 9.30 ਵਜੇ ਅੰਮ੍ਰਿਤਸਰ ਉਤਰੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/