Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼ ; 10 ਗ੍ਰਿਫ਼ਤਾਰ , 4 ਕਿਲੋ ਤੋਂ ਵੱਧ ਹੈਰੋਇਨ, 6 ਪਿਸਤੌਲ ਤੇ ਡਰੱਗ ਮਨੀ ਬਰਾਮਦ
ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਪੰਜ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਛੇ ਪਿਸਤੌਲ, 4 ਕਿਲੋ 409 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 12.90 ਲੱਖ ਰੁਪਏ ਡਰੱਗ ਮਨੀ, 12 ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਆਪਣੇ ‘ਐਕਸ’ ਹੈਂਡਲ ‘ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਪੰਜ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਦਿਆਂ ਇਹ ਬਰਾਮਦਗੀਆਂ ਕੀਤੀਆਂ ਹਨ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਪੁਲਿਸ ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਨ੍ਹਾਂ ਨੈੱਟਵਰਕਾਂ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ। ਇਸ ਮਾਮਲੇ ਦੇ ਸਬੰਧ ਵਿੱਚ ਪੰਜ ਵੱਖ-ਵੱਖ ਐਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਨੈੱਟਵਰਕਾਂ ਨੂੰ ਤੋੜਨ ਲਈ ਕਾਰਵਾਈਆਂ ਜਾਰੀ ਰਹਿਣਗੀਆਂ।
In a major breakthrough, Amritsar Commissionerate Police busts five drug trafficking and illegal arms supply modules, arrests 10 accused and recovers 6 pistols, 4.409 Kg heroin, 500 gm opium, ₹12.90 lakh drug money, 12 live cartridges, and one drone.
Preliminary investigation reveals that the arrested accused are involved in the supply of illegal weapons and narcotics.
Five separate FIRs have been registered. Further investigation is underway to trace backward and forward linkages and identify other persons involved in the networks.
@PunjabPoliceInd remains committed to dismantling drug trafficking and illegal arms networks and ensuring a safe & drug-free Punjab.
— DGP Punjab Police (@DGPPunjabPolice) October 13, 2026























