Amritsar ਦੇ ਮਜੀਠਾ ਥਾਣੇ ‘ਚ ਹੋਇਆ ਧਮਾਕਾ
ਚੰਡੀਗੜ੍ਹ, 5ਦਸੰਬਰ(ਵਿਸ਼ਵ ਵਾਰਤਾ) ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਬੁੱਧਵਾਰ ਰਾਤ ਕਰੀਬ 10 ਵਜੇ ਧਮਾਕਾ ਹੋਣ ਦੀ ਖ਼ਬਰ ਹੈ।ਜਾਣਕਾਰੀ ਅਨੁਸਾਰ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ।
ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ। ਧਮਾਕੇ ਦੀ ਸੂਚਨਾ ਮਿਲਦਿਆਂ ਹੀ ਮਜੀਠਾ ਦੇ ਡੀਐਸਪੀ ਜਸਪਾਲ ਸਿੰਘ ਢਿੱਲੋਂ ਮੌਕੇ ’ਤੇ ਪੁੱਜੇ। ਘਟਨਾ ਸਮੇਂ ਕਈ ਮੁਲਾਜ਼ਮ ਥਾਣੇ ਵਿੱਚ ਮੌਜੂਦ ਸਨ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ, ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/