Amritsar ‘ਚ ਫਿਰ ਚੱਲੀ ਗੋਲੀ
– ਕਾਰ ਸਵਾਰ ਹਮਲਾਵਰ ਨੇ ਦਿੱਤਾ ਘਟਨਾ ਨੂੰ ਅੰਜ਼ਾਮ
– ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਤੋਂ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਲਾਂਕਿ, ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮਕਬੂਲਪੁਰਾ ਗਲੀ ਨੰਬਰ 6 ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਾਤ ਨੂੰ ਘਰ ਦੇ ਬਾਹਰ ਸੀ। ਇਸੇ ਦੌਰਾਨ ਇੱਕ ਕਾਰ ਵਿੱਚ 4-5 ਨੌਜਵਾਨ ਆਏ ਅਤੇ ਉਸ ਦੇ ਪੁੱਤਰ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਨੂੰ 4 ਗੋਲੀਆਂ ਲੱਗੀਆਂ ਸਨ। ਗੁਰਪ੍ਰੀਤ ਵਿਆਹਿਆ ਹੋਇਆ ਸੀ ਅਤੇ ਉਸ ਦੀਆਂ ਦੋ ਬੇਟੀਆਂ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/