Amritsar : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਭਲਕੇ
ਅੰਮ੍ਰਿਤਸਰ, 27 ਦਸੰਬਰ (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ (Amritsar) ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਅਹਿਮ ਇਕੱਤਰਤਾ ਭਲਕੇ 28 ਦਸੰਬਰ ਦਿਨ ਐਤਵਾਰ ਨੂੰ ਬੁਲਾਈ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹੋਏ ਆਦੇਸ਼ ਅਨੁਸਾਰ 28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਂਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























