Amritsar : ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਹੁਦੇ ਤੋਂ ਬਰਖਾਸਤ!
ਅੰਮ੍ਰਿਤਸਰ, 19 ਫਰਵਰੀ 2026 (ਵਿਸ਼ਵ ਵਾਰਤਾ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ‘ਤੇ ਵੱਡਾ ਐਕਸ਼ਨ ਲਏ ਜਾਣ ਦੀ ਖਬਰ ਹੈ। ਸੂਤਰਾਂ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ। ਇਸ ਕਾਰਵਾਈ ਪਿੱਛੇ ਉਨ੍ਹਾਂ ਦੇ ਬੀਤੇ ਦਿਨਾਂ ਦੌਰਾਨ ਦਿੱਤੇ ਬਿਆਨਾਂ ਨੂੰ ਮੰਨਿਆ ਜਾ ਰਿਹਾ ਹੈ।
ਬੀਤੇ ਕੱਲ੍ਹ ਗਿ. ਰਘਬੀਰ ਸਿੰਘ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਵੱਲੋਂ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਉਨ੍ਹਾਂ ਨੇ ਐਸਜੀਪੀਸੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਅਤੇ ਸੰਸਥਾ ਵਿੱਚ ਗੜਬੜੀਆਂ ਦਾ ਜ਼ਿਕਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦਾ ਕਿਹਾ ਕਿ ਗੁਰੂ ਘਰ ਦੀਆਂ ਜ਼ਮੀਨਾਂ ਵੇਚ ਕੇ ਪੈਸੇ ਜੇਬਾਂ ਵਿੱਚ ਪਾਏ ਜਾ ਰਹੇ ਹਨ ਅਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ; ਅਖੰਡ ਪਾਠ ਲਈ ਪੰਜ-ਪੰਜ ਲੱਖ ਰੁਪਏ ਤੱਕ ਦੀ ਭੇਟਾ ਮੰਗੇ ਜਾਣ ਦੇ ਵੀ ਇਲਜ਼ਾਮ ਲਗਾਏ ਗਏ ਉਨ੍ਹਾਂ ਦੇ ਵੱਲੋਂ ਲਗਾਏ ਗੰਭੀਰ ਇਲਜ਼ਾਮਾਂ ਤੋਂ ਬਾਅਦ ਸਿੱਖ ਜਗਤ ਵਿੱਚ ਹਲਚਲ ਮੱਚ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























