Amritsar ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕੀਤੇ ਜਾਣ ‘ਤੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਬੀਤੇ ਦਿਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਗਠਿਤ 7 ਮੈਂਬਰੀ ਕਮੇਟੀ ਅਜੇ ਵੀ ਸਟੈਂਡ ਕਰਦੀ ਹੈ ਅਤੇ ਉਹ ਅਜੇ ਵੀ ਸਰਗਰਮ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਕੱਲ੍ਹ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਹੋਇਆ ਅਤੇ ਅਸੀਂ ਅਸਤੀਫਾ ਪ੍ਰਵਾਨ ਫੈਸਲੇ ਦਾ ਸਵਾਗਤ ਕਰਦੇ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੱਲ੍ਹ ਮੀਟਿੰਗ ‘ਚ ਅਸਤੀਫਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਹਾਲਾਂਕਿ ਉਹ ਵੀ ਸਟੈਂਡ ਕਰਦੀ ਹੈ ਅਤੇ ਸਰਗਰਮ ਹੈ। 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਸਟੈਂਡ ਲੈਣਾ ਚਾਹੀਦਾ ਹੈ ਅਤੇ 7 ਮੈਂਬਰੀ ਕਮੇਟੀ ਨੂੰ ਲੈ ਕੇ ਕੋਈ ਢਿੱਲ ਮੱਠ ਨਹੀਂ ਦੇਖਣੀ ਚਾਹੀਦੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/