Amritsar :ਗਿਆਨੀ ਰਘਬੀਰ ਸਿੰਘ ਨੇ SGPC ਖਿਲਾਫ਼ ਪਟੀਸ਼ਨ ਲਈ ਵਾਪਸ
ਵੀਡੀਓ ਸੰਦੇਸ਼ ਕੀਤਾ ਜਾਰੀ; ਜਾਣੋ ਕੀ ਦੱਸਿਆ ਕਾਰਨ

ਅੰਮ੍ਰਿਤਸਰ, 30 ਜੂਨ (ਵਿਸ਼ਵ ਵਾਰਤਾ): ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਖਿਲਾਫ਼ ਦਾਈਰ ਕੀਤੀ ਪਟੀਸ਼ਨ ਨੂੰ ਹੁਣ ਵਾਪਸ ਲੈ ਲਿਆ ਹੈ। ਪਟੀਸ਼ਨ ਵਿੱਚ ਉਨਾਂ ਨੇ ਐਸਜੀਪੀਸੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ‘ਤੇ ਦੋਸ਼ ਲਗਾਇਆ ਸੀ ਕਿ ਰਾਜਨੀਤਿਕ ਟਕਰਾਅ ਕਾਰਨ, ਉਨਾਂ ਨੂੰ ਮਾਰਚ 2025 ਵਿੱਚ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
ਅੱਜ ਗਿਆਨੀ ਰਘਬੀਰ ਸਿੰਘ ਨੇ ਯੂ ਟਰਨ ਲੈਂਦਿਆਂ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਬੀਤੇ ਦਿਨ ਤੋਂ ਹੀ ਕਈ ਬੁੱਧੀਜੀਵੀਆਂ ਨੇ ਇਸ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਜਿਸ ਕਾਰਨ ਉਨ੍ਹਾਂ ਨੇ ਹੁਣ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਗਿਆਨੀ ਰਘਬੀਰ ਸਿੰਘ ਨੇ ਪਟੀਸ਼ਨ ਵਿੱਚ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ 7 ਮਾਰਚ, 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮੁੱਖ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਮੌਜੂਦਾ ਧਾਰਮਿਕ ਅਹੁਦੇ ਦੀ ਮਾਣ-ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਦੇ ਅੰਦਰ ਚੱਲ ਰਹੀ ਰਾਜਨੀਤਿਕ ਉਥਲ-ਪੁਥਲ ਸਿੱਧੇ ਤੌਰ ‘ਤੇ ਧਾਰਮਿਕ ਸੰਸਥਾਵਾਂ ਨੂੰ ਪ੍ਰਭਾਵਿਤ ਕਰ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























