Amritsar: ਜੀਐਨਡੀਯੂ ਨੇ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਰੱਦ
ਨਵੀਆਂ ਤਰੀਕਾਂ ਦਾ ਐਲਾਨ, ਪੜ੍ਹੋ ਪੂਰੀ ਖਬਰ

ਅੰਮ੍ਰਿਤਸਰ, 5 ਜੂਨ (ਵਿਸ਼ਵ ਵਾਰਤਾ): ਗੁਰੂ ਨਾਨਕ ਦੇਵ ਯੂਨੀਵਰਸਿਟੀ (Amritsar) ਨੇ ਆਪਣੇ ਸਾਰੇ ਕਾਲਜਾਂ ਵਿੱਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਹੁਕਮਾਂ ਅਨੁਸਾਰ, 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਇਹ ਸਾਰੀਆਂ ਥਿਊਰੀ ਪ੍ਰੀਖਿਆਵਾਂ ਹੁਣ ਪਹਿਲਾਂ ਨਿਰਧਾਰਤ ਸਮੇਂ ਅਨੁਸਾਰ ਪ੍ਰੀਖਿਆ ਕੇਂਦਰਾਂ ‘ਤੇ 20 ਜੂਨ, ਸ਼ੁੱਕਰਵਾਰ ਨੂੰ ਹੋਣਗੀਆਂ। ਇਸ ਨਾਲ ਸਬੰਧਤ ਸਾਰੀ ਜਾਣਕਾਰੀ ਵਿਦਿਆਰਥੀਆਂ ਲਈ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਉਪਲਬਧ ਹੋਵੇਗੀ। ਦੱਸ ਦਈਏ ਕਿ ਆਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ, ਦਲ ਖਾਲਸਾ ਨੇ ਸ਼ੁੱਕਰਵਾਰ, 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























