Amritsar: ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਹਮਲੇ ਮਾਮਲੇ ‘ਚ ਵੱਡੀ ਅਪਡੇਟ
- ਪੁਲਿਸ ਵਲੋਂ 2 ਮੁਲਜ਼ਮ ਹਥਿਆਰਾਂ ਸਮੇਤ ਕਾਬੂ
ਅੰਮ੍ਰਿਤਸਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨਾ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਪੰਜਾਬ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਇੱਕ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ, ਜਿਸ ਨੂੰ ਵਿਦੇਸ਼ੀ ਕੰਟਰੋਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਗੁਰਜੀਤ ਸਿੰਘ ਵਾਸੀ ਡੰਡੇ, ਅੰਮ੍ਰਿਤਸਰ ਦਿਹਾਤੀ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀਆਂ ਵੱਲੋਂ 17 ਦਸੰਬਰ, 2024 ਨੂੰ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਹੁਣ ਤੱਕ 1.4 ਕਿਲੋ ਹੈਰੋਇਨ, 01 ਹੈਂਡ ਗਰਨੇਡ ਅਤੇ 02 ਪਿਸਤੌਲ ਬਰਾਮਦ ਕੀਤੇ ਗਏ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/