Amritsar : ਪੰਜਾਬੀ ਸੂਫ਼ੀ ਗਾਇਕ ਹੰਸ ਰਾਜ ਹੰਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 28 ਫਰਵਰੀ 2026 (ਵਿਸ਼ਵ ਵਾਰਤਾ) :ਅੱਜ ਪੰਜਾਬੀ ਸੂਫ਼ੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਕਿਹਾ ਕਿ ਇੱਥੇ ਆ ਕੇ ਜੋ ਸਕੂਨ ਮਿਲਦਾ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਦੁਨੀਆ ਵਿੱਚ ਇਨਸਾਨ ਬਹੁਤ ਕੁਝ ਤਲਾਸ਼ ਕਰਦਾ ਹੈ, ਪਰ ਇੱਥੇ ਆ ਕੇ ਜੋ ਆਤਮਿਕ ਸ਼ਾਂਤੀ ਮਿਲਦੀ ਹੈ, ਉਹ ਅਨਮੋਲ ਹੈ। ਇਸ ਨੂੰ ਨਾ ਤੋਲਿਆ ਜਾ ਸਕਦਾ ਹੈ ਅਤੇ ਨਾ ਹੀ ਖ਼ਰੀਦਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਦੁਨੀਆ ਦਾ ਸਭ ਤੋਂ ਪਵਿੱਤਰ ਅਸਥਾਨ ਹੈ, ਜਿੱਥੇ ਇਨਸਾਨ ਆਪਣੇ ਹੰਕਾਰ ਅਤੇ ਚਿੰਤਾਵਾਂ ਨੂੰ ਛੱਡ ਕੇ ਆਉਂਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























