Amritsar : ਅਮਰੀਕਾ ਤੋਂ ਡਿਪੋਰਟ ਕੀਤੇ ਗਏ 205 ਭਾਰਤੀ ਅੱਜ ਪਹੁੰਚਣਗੇ ਅੰਮ੍ਰਿਤਸਰ
ਚੰਡੀਗੜ੍ਹ, 5ਫਰਵਰੀ(ਵਿਸ਼ਵ ਵਾਰਤਾ)ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਣ ਦੇ ਨਾਲ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡੇ ਪੱਧਰ ‘ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਮੁਹਿੰਮ ਤਹਿਤ 205 ਭਾਰਤੀ ਜੋ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖਲ ਹੋਏ ਸਨ, ਅੱਜ ਭਾਰਤ ਪਹੁੰਚ ਰਹੇ ਹਨ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਹ ਉਡਾਣ ਮੰਗਲਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਸੁਰੱਖਿਆ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਇਮੀਗ੍ਰੇਸ਼ਨ ਵਿਭਾਗ ਵੱਲੋਂ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਅਮਰੀਕੀ ਜਹਾਜ਼ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੀਤੀ ਜਾਵੇਗੀ। ਇਮੀਗ੍ਰੇਸ਼ਨ ਆਦਿ ਤੋਂ ਇਲਾਵਾ, ਇਨ੍ਹਾਂ ਲੋਕਾਂ ਦੇ ਪੂਰੇ ਬੈਕਗਰਾਉਂਡ, ਖਾਸ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/