• Latest
  • Trending
Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ

10 months ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

14 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

33 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ

January 22, 2026
in ਖਬਰਾਂ, ਪੰਜਾਬ
Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ

ਸ੍ਰੀ ਅੰਮ੍ਰਿਤਸਰ, 22 ਜਨਵਰੀ (ਵਿਸ਼ਵ ਵਾਰਤਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਜਨਕਪੁਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਉੱਤੇ ਸਵਾਲ ਕੀਤਾ ਕਿ ਸਰਕਾਰ ਅਤੇ ਅਦਾਲਤਾਂ ਇਹ ਦੱਸਣ ਕਿ ਫਿਰ ਦਿੱਲੀ ਵਿੱਚ ਸਿੱਖਾਂ ਦਾ ਕਤਲੇਆਮ ਕਿਸ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਸਿੱਖ ਕਤਲੇਆਮ ਦੇ ਦੋ ਕੇਸਾਂ ਵਿੱਚ ਸੱਜਣ ਕੁਮਾਰ ਅਜੇ ਵੀ ਜੇਲ੍ਹ ਅੰਦਰ ਸਜ਼ਾ ਭੁਗਤ ਰਿਹਾ ਹੈ ਅਤੇ ਉਹ ਜੇਲ੍ਹ ਵਿੱਚ ਹੀ ਰਹੇਗਾ, ਪਰੰਤੂ ਇੱਕ ਕੇਸ ਵਿੱਚ ਉਸ ਦਾ ਬਰੀ ਹੋਣਾ ਸਰਕਾਰ ਦੀਆਂ ਜਾਂਚ ਏਜੰਸੀਆਂ ਦੀ ਸੁਹਿਰਦਤਾ ਅਤੇ ਗੰਭੀਰਤਾ ਉੱਤੇ ਵੱਡਾ ਸਵਾਲੀਆ ਚਿੰਨ੍ਹ ਹੈ ਅਤੇ ਇਹ ਸਿੱਖਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦੇ ਤੁੱਲ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ “ਜਿਸ ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕੀਤਾ ਗਿਆ ਹੈ ਉਸ ਵਿੱਚ 17 ਸਾਲ ਦੇ ਨਾਬਾਲਗ ਬੱਚੇ ਕਾਕਾ ਗੁਰਚਰਨ ਸਿੰਘ ਨੂੰ ਕਤਲ ਕਰਨ ਲਈ ਉਸ ਨੂੰ ਜਿਉਂਦਾ ਉਸ ਦੇ ਪਿਤਾ ਨਾਥ ਸਿੰਘ ਦੇ ਜਲਦੇ ਟਰੱਕ ਵਿੱਚ ਸੁੱਟਿਆ ਗਿਆ ਸੀ। ਕਾਕਾ ਗੁਰਚਰਨ ਸਿੰਘ ਸਾਲ 1984 ਤੋਂ 2008 ਤੱਕ 24 ਸਾਲ ਅੱਧਾ ਜਲਿਆ ਹੋਇਆ ਹਾਲਤ ਵਿੱਚ ਇਹ ਕਹਿੰਦਿਆਂ ਇਨਸਾਫ਼ ਦੀ ਗੁਹਾਰ ਲਗਾਉਂਦਾ ਰਿਹਾ ਕਿ ਉਸ ਦਿਨ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਿਹਾ ਸੀ, ਪਰੰਤੂ ਉਸ ਦੀ ਗੱਲ ਜਾਂਚ ਏਜੰਸੀਆਂ ਨੇ ਨਹੀਂ ਸੁਣੀ, ਨਾ ਹੀ ਉਸ ਦੀ ਗਵਾਹੀ ਦਰਜ ਕੀਤੀ ਗਈ ਅਤੇ ਉਹ ਚਲਾਣਾ ਕਰ ਗਿਆ।”

ਉਨ੍ਹਾਂ ਕਿਹਾ ਕਿ ਭਾਵੇਂ ਕਿ 2008 ਵਿੱਚ ਸੀਬੀਆਈ ਨੇ ਕਾਕਾ ਗੁਰਚਰਨ ਸਿੰਘ ਦੀ ਗਵਾਹੀ ਰਿਕਾਰਡ ਕੀਤੀ ਪਰੰਤੂ ਉਸ ਨੂੰ ਦਰਜ ਕਰਕੇ ਕੇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਾਕਾ ਗੁਰਚਰਨ ਸਿੰਘ ਦੀ ਗਵਾਹੀ ਦਰਜ ਕੀਤੇ ਜਾਣ ਦੇ ਬਾਵਜੂਦ ਵੀ ਉਸ ਨੂੰ ਉਸ ਦੇ ਵਿਰੁੱਧ ਕੇਸ ਦਾ ਹਿੱਸਾ ਕਿਉਂ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਵਾਲੇ ਕੇਸ ਦੀ ਜਾਂਚ ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ ਪਰੰਤੂ ਦਿੱਲੀ ਪੁਲਿਸ ਨੇ ਕਾਕਾ ਗੁਰਚਰਨ ਸਿੰਘ ਦੇ ਬਿਆਨ ਦਰਜ ਕਰੇ ਬਿਨਾਂ ਹੀ ਕੇਸ ਬੰਦ ਕਰ ਦਿੱਤਾ ਸੀ, ਜੋ ਕਿ ਮੰਦਭਾਗਾ ਹੈ ਅਤੇ ਸਰਕਾਰ ਤੇ ਪੁਲਿਸ ਦੀ ਕਾਰਵਾਈ ਉੱਤੇ ਵੱਡਾ ਸਵਾਲ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੂਜਾ ਗਵਾਹ ਹਰਵਿੰਦਰ ਸਿੰਘ ਕੋਹਲੀ ਵੀ ਇਹ ਕਹਿੰਦਾ ਰਿਹਾ ਕਿ ਸੱਜਣ ਕੁਮਾਰ ਭੀੜ ਦੀ ਅਗਵਾਈ ਕਰ ਰਿਹਾ ਸੀ, ਪਰੰਤੂ ਉਸ ਦਾ ਮਾਮਲਾ ਵੀ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ ਗਿਆ। ਬਾਅਦ ਵਿੱਚ ਸਾਲ 2015 ਵਿੱਚ ਜਦੋਂ ਨਵੀਂ ਜਾਂਚ ਟੀਮ ਬਣੀ ਤਾਂ ਹਰਵਿੰਦਰ ਸਿੰਘ ਕੋਹਲੀ ਦੇ ਬਿਆਨ ਦਰਜ ਹੋਏ ਪਰੰਤੂ ਉਦੋਂ ਉਹ ਵੀ ਚਲਾਣਾ ਕਰ ਗਿਆ। ਉਨ੍ਹਾਂ ਕਿਹਾ ਕਿ ਦੋਵੇਂ ਮੁੱਖ ਗਵਾਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸੱਜਣ ਕੁਮਾਰ ਨੂੰ ਪਛਾਣ ਕੇ ਉਸ ਵਿਰੁੱਧ ਗਵਾਹੀਆਂ ਦਰਜ ਕਰਵਾਈਆਂ ਪਰ ਇਸ ਦੇ ਬਾਵਜੂਦ ਵੀ ਉਸ ਨੂੰ ਬਰੀ ਕਰ ਦਿੱਤਾ ਗਿਆ, ਜੋ ਕਿ ਮੰਦਭਾਗਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਇਹ ਸਵਾਲ ਕੀਤਾ ਕਿ ਨਵੰਬਰ 1984 ਸਿੱਖ ਕਤਲੇਆਮ ਮਾਮਲਿਆਂ ਵਿੱਚ ਸਰਕਾਰੀ ਅੰਕੜਿਆਂ ਅਨੁਸਾਰ 2733 ਕਤਲ ਹੋਏ ਹਨ ਜਦਕਿ ਅਸਲ ਵਿੱਚ ਕਤਲ ਕਿਤੇ ਵੱਧ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਸ਼ਾਂਤ ਕਰਨ ਲਈ ਸਰਕਾਰ ਦਿੱਲੀ ਅਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ਹੋਏ ਸਿੱਖ ਕਤਲੇਆਮ ਦੇ ਹਰ ਇੱਕ ਕਤਲ ਮਾਮਲੇ ਵਿੱਚ ਇਹ ਜ਼ਿੰਮੇਵਾਰੀ ਤੈਅ ਕਰੇ ਕਿ ਇਹ ਕਤਲ ਕਿਸ ਨੇ ਕੀਤੇ ਹਨ ਅਤੇ ਇਨ੍ਹਾਂ ਦਾ ਇਨਸਾਫ਼ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨਸਾਫ਼ ਵਿੱਚ ਜਾਣਬੁੱਝ ਕੇ ਸਾਜ਼ਸ਼ ਤਹਿਤ ਕੀਤੀ ਗਈ ਦੇਰੀ ਲਈ ਕਿਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ, ਸਰਕਾਰ ਇਹ ਵੀ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਨਸਾਫ਼ ਦੇਣਾ ਸਰਕਾਰਾਂ ਦੀ ਜ਼ਿੰਮੇਵਾਰੀ ਸੀ ਪਰੰਤੂ ਇਹ ਕੰਮ ਸੰਜੀਦਗੀ ਤੇ ਗੰਭੀਰਤਾ ਨਾਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕਾਕਾ ਗੁਰਚਰਨ ਸਿੰਘ ਦੇ ਜਨਕਪੁਰੀ ਇਰਾਦਾ ਕਤਲ ਮਾਮਲੇ ਵਿੱਚ ਵੀ ਇਨਸਾਫ਼ ਲਈ ਸੰਘਰਸ਼ ਜਾਰੀ ਰੱਖਣ ਅਤੇ ਅਦਾਲਤ ਵੱਲੋਂ ਕੀਤੇ ਗਏ ਤਾਜ਼ਾ ਆਦੇਸ਼ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ

by Ranjit Singh
3 weeks ago
0

Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 