Amritsar: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੱਦੀ ਗਈ ਇਕੱਤਰਤਾ
- ਅਹਿਮ ਪੰਥਕ ਮੁੱਦਿਆਂ ‘ਤੇ ਇਸ ਦਿਨ ਹੋਵੇਗੀ ਵਿਚਾਰ ਚਰਚਾ
ਅੰਮ੍ਰਿਤਸਰ,23 ਜਨਵਰੀ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਇਕੱਤਰਤਾ ਸੱਦੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਇਹ ਇਕੱਤਰਤਾ 28 ਜਨਵਰੀ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ। ਭਾਵੇਂ ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਸ ਇਕੱਤਰਤਾ ਵਿਚ ਅਹਿਮ ਅਤੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/