Amritsar: ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
– DM ਰੰਧਾਵਾ ਖ਼ੁਦਕੁਸ਼ੀ ਮਾਮਲੇ ‘ਚ ਹੋਈ ਪੇਸ਼ੀ
– ਵਧਿਆ ਰਿਮਾਂਡ
ਅੰਮ੍ਰਿਤਸਰ, 29 ਮਾਰਚ 2026 (ਵਿਸ਼ਵ ਵਾਰਤਾ): ਡੀ.ਐਮ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅੱਜ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ। ਅਦਾਲਤ ਨੇ ਭੁੱਲਰ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦਈਏ ਕਿ ਡੀ.ਐਮ. ਰੰਧਾਵਾ ਨੇ 21 ਮਾਰਚ ਨੂੰ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਲਾਲਜੀਤ ਭੁੱਲਰ, ਉਸਦੇ ਪਿਤਾ ਅਤੇ ਨਿੱਜੀ ਸਹਾਇਕ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ । ਤਿੰਨਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਨੂੰ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਸੀ, ਜੋ ਕਿ ਅੱਜ ਖਤਮ ਹੋਣ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਖੇ ਮੁੜ ਪੇਸ਼ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























