• Latest
  • Trending
Amritsar: ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ 21 ਅਗਸਤ ਨੂੰ ਆਸਾਮ ਤੋਂ ਹੋਵੇਗਾ ਆਰੰਭ

Amritsar: ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ 21 ਅਗਸਤ ਨੂੰ ਆਸਾਮ ਤੋਂ ਹੋਵੇਗਾ ਆਰੰਭ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

3 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

7 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 hours ago
Hindi News
English News
Thursday, November 12, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ 21 ਅਗਸਤ ਨੂੰ ਆਸਾਮ ਤੋਂ ਹੋਵੇਗਾ ਆਰੰਭ

- 20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ

August 12, 2025
in ਖਬਰਾਂ, ਪੰਜਾਬ
Amritsar: ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ 21 ਅਗਸਤ ਨੂੰ ਆਸਾਮ ਤੋਂ ਹੋਵੇਗਾ ਆਰੰਭ

Amritsar: ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ 21 ਅਗਸਤ ਨੂੰ ਆਸਾਮ ਤੋਂ ਹੋਵੇਗਾ ਆਰੰਭ

– 20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ

ਅੰਮ੍ਰਿਤਸਰ, 12 ਅਗਸਤ (ਵਿਸ਼ਵ ਵਾਰਤਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Amritsar) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਵਿਸ਼ਾਲ ਕੌਮੀ ਨਗਰ ਕੀਰਤਨ 21 ਅਗਸਤ ਨੂੰ ਆਰੰਭ ਹੋਵੇਗਾ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸ਼ਹੀਦੀ ਨਗਰ ਕੀਰਤਨ “ਧਰਮ ਹੇਤ ਸਾਕਾ ਜਿਨਿ ਕੀਆ” ਦੇ ਸਿਰਲੇਖ ਹੇਠ ਭਾਰਤ ਦੇ 20 ਸੂਬਿਆਂ ਵਿਚ ਦੀ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ।

ਉਨ੍ਹਾਂ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ ਜਿਥੇ ਦੇਸ਼ ਭਰ ਅੰਦਰ ਵੱਡੇ ਸ਼ਹਿਰਾਂ ਵਿਚ ਗੁਰਮਤਿ ਸਮਾਗਮ ਕੀਤੇ ਜਾਣਗੇ, ਉਥੇ ਹੀ ਵਿਸ਼ੇਸ਼ ਤੌਰ ’ਤੇ ਸ਼ਹੀਦੀ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸ ਤਹਿਤ ਪਹਿਲਾ ਨਗਰ ਕੀਰਤਨ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਵੇਗਾ। ਪਹਿਲੇ 10 ਦਿਨ ਦੇ ਵੇਰਵੇ ਸਾਂਝੇ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਨਗਰ ਕੀਰਤਨ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ ਪਹੁੰਚੇਗਾ। 22 ਅਗਸਤ ਨੂੰ ਸਿਲੀਗੁੜੀ ਤੋਂ ਮਾਲਦਾ, 23 ਅਗਸਤ ਨੂੰ ਮਾਲਦਾ ਤੋਂ ਕਲਕੱਤਾ ਪੁੱਜੇਗਾ।

ਕਲਕੱਤਾ ਵਿਖੇ ਦੋ ਦਿਨ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਜਿਥੋਂ 25 ਅਗਸਤ ਨੂੰ ਗੁਰਦੁਆਰਾ ਗੁਰੂ ਨਾਨਕ ਆਸਨਸੋਲ ਬੰਗਾਲ ਪਹੁੰਚੇਗਾ। 26 ਅਗਸਤ ਨੂੰ ਆਸਨਸੋਲ ਤੋਂ ਚੱਲ ਕੇ ਜਮਸ਼ੇਦਪੁਰ ਟਾਟਾ ਨਗਰ, 27 ਨੂੰ ਜਮਸ਼ੇਦਪੁਰ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ, 28 ਅਗਸਤ ਨੂੰ ਰਾਂਚੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਪੁੱਜੇਗਾ। 29 ਅਗਸਤ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਾਸਾਰਾਮ, 30 ਅਗਸਤ ਨੂੰ ਸਾਸਾਰਾਮ ਤੋਂ ਬਨਾਰਸ ਯੂਪੀ ਅਤੇ 31 ਅਗਸਤ ਬਨਾਰਸ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸੇ ਤਰ੍ਹਾਂ ਇਹ ਨਗਰ ਕੀਰਤਨ ਕਰੀਬ ਤਿੰਨ ਮਹੀਨੇ ਪੜਾਅ-ਦਰ-ਪੜਾਅ ਚੱਲਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੂਜਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਮਟਨ ਸਾਹਿਬ ਜੰਮੂ ਕਸ਼ਮੀਰ ਤੋਂ 5 ਅਕਤੂਬਰ ਨੂੰ ਸਜਾਇਆ ਜਾਵੇਗਾ, ਜੋ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਤੀਜਾ ਨਗਰ ਕੀਰਤਨ 25 ਨਵੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਵੇਗਾ, ਜੋ 29 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ।

ਉਨ੍ਹਾਂ ਹੋਰ ਸਮਾਗਮਾਂ ਸਬੰਧੀ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਮੌਕੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ। ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਨੂੰ ਸਬੰਧੀ 24 ਨਵੰਬਰ ਨੂੰ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦਾ ਗੁਰਮਤਿ ਸਮਾਗਮ ਹੋਵੇਗਾ ਅਤੇ 25 ਨਵੰਬਰ ਨੂੰ ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ। 26 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਹੋਵੇਗਾ। 27 ਨਵੰਬਰ ਨੂੰ ਸ਼ਤਾਬਦੀ ਨੂੰ ਸਮਰਪਿਤ ਇਕ ਵੱਡਾ ਕਵੀ ਦਰਬਾਰ ਕਰਵਾਇਆ ਜਾਵੇਗਾ ਅਤੇ 28 ਨਵੰਬਰ ਨੂੰ ਵੀ ਗੁਰਮਤਿ ਸਮਾਗਮ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸੀਸ ਸਸਕਾਰ ਦੇ ਰੂਪ ਵਿਚ ਵੱਡਾ ਗੁਰਮਤਿ ਸਮਾਗਮ ਹੋਵੇਗਾ। ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਵੱਡੇ ਗੁਰਮਤਿ ਸਮਾਗਮ ਸਜਾਏ ਜਾਣਗੇ, ਜਿਸ ਤਹਿਤ 14 ਸਤੰਬਰ ਨੂੰ ਕਲਕੱਤਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸ਼ਤਾਬਦੀ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ ਅਤੇ ਵੱਖ-ਵੱਖ ਧਰਮਾਂ ਦੇ ਆਗੂ ਵੀ ਬੁਲਾਏ ਜਾਣਗੇ।

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਕਮੇਟੀ ਅਗਵਾਈ ਵਿਚ ਦਿੱਲੀ ਵਿਖੇ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਕਰਨ ਲਈ ਕੀਤੀ ਪੇਸ਼ਕਸ਼ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਕਾਲਕਾ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੀ ਇਹ ਪੇਸ਼ਕਸ਼ ਕੇਵਲ ਇਕ ਚਿੱਠੀ ਤੱਕ ਹੀ ਸੀਮਤ ਸੀ, ਜਦਕਿ ਉਹ ਆਪਣੇ ਤੌਰ ’ਤੇ ਸਮਾਗਮ ਉਲੀਕ ਕੇ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਪ੍ਰਧਾਨ ਨੂੰ ਕਾਹਲੀ ਵਿਚ ਆਪਣੇ ਪ੍ਰੋਗਰਾਮ ਐਲਾਨ ਨਹੀਂ ਕਰਨੇ ਚਾਹੀਦੇ, ਸਗੋਂ ਸ਼੍ਰੋਮਣੀ ਕਮੇਟੀ ਨਾਲ ਮਿਲ ਬੈਠਣਾ ਚਾਹੀਦਾ ਸੀ।

ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਖੋਹਣ ਦੇ ਬਿਆਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਿੱਖ ਸੰਸਥਾ ਦੇ ਮਾਣ-ਮਰਯਾਦਾ ਅਤੇ ਇਹਿਤਾਸ ਨੂੰ ਖੰਡਤ ਕਰਨ ਵਾਲੀ ਗੱਲ ਹੈ। ਸ਼੍ਰੋਮਣੀ ਕਮੇਟੀ ਕੌਮ ਦੀ ਉਹ ਸੰਸਥਾ ਹੈ, ਜਿਸ ਲਈ ਸੰਗਤ ਵੱਲੋਂ ਦਿੱਤੀ ਅਗਵਾਈ ਨਾਲ ਹੀ ਸੇਵਾ ਨਿਭਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਨੂੰ ਹਥਿਆਉਣ ਦੀਆਂ ਗੱਲਾਂ ਉਸ ਦੀ ਮਨਸ਼ਾ ਨੂੰ ਸਿੱਧ ਕਰਦੀਆਂ ਹਨ ਕਿ ਉਹ ਕਿਸੇ ਦੇ ਚਲਾਏ ਚਲ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਵਿਧਾਨਕ ਤੌਰ ’ਤੇ ਚੋਣਾਂ ਜਿੱਤ ਕੇ ਕੋਈ ਵੀ ਇਸ ਸੰਸਥਾ ਦੀ ਸੇਵਾ ਕਰ ਸਕਦਾ ਹੈ, ਪਰ ਗ਼ੈਰ ਇਖ਼ਲਾਕੀ ਗੱਲਾਂ ਠੀਕ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਵਾਹਦ ਉਹ ਜਮਾਤ ਹੈ, ਜੋ ਕੇਵਲ ਇਕ ਹੀ ਹੈ ਅਤੇ ਇਹ ਜਿਸ ਪਾਸ ਨਿਸ਼ਾਨ ਹੈ, ਉਹ ਹੀ ਇਸ ਦਾ ਅਸਲ ਵਾਰਸ ਹੈ। ਉਨ੍ਹਾਂ ਕਿਹਾ ਕਿ ਇਸ ਪੰਥ ਦੀ ਜਮਾਤ ਨੂੰ ਠਾਹ ਲਗਾਉਣ ਦੇ ਰਾਹ ਨਹੀਂ ਚੱਲਣਾ ਚਾਹੀਦਾ, ਸਗੋਂ ਇਕਜੁਟਤਾ ਵੱਲ ਵਧਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਕੌਮ ਨੂੰ ਬਹੁਤ ਚੁਣੌਤੀਆਂ ਹਨ, ਜਿਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਕੌਮ ਦੀਆਂ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਹਥਿਆਉਣ ਵਰਗੇ ਬਿਆਨ ਦੇ ਕੇ ਕੌਮ ਅੰਦਰ ਦੁਬਿਧਾ ਪੈਦਾ ਨਹੀਂ ਕਰਨੀ ਚਾਹੀਦੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

by Ranjit Singh
2 weeks ago
0

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ 'ਤੇ ਅੱਜ ਸੁਣਵਾਈ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਯੂਟਿਊਬਰ ਧਰੁਵ ਰਾਠੀ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 