• Latest
  • Trending
Amritsar : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫੈਸਲੇ

Amritsar : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫੈਸਲੇ

1 year ago
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

7 minutes ago
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

12 minutes ago
ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

24 minutes ago
ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ

ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ

32 minutes ago
SIR ਦੌਰਾਨ ਕਥਿਤ ਬੇਨਿਯਮੀਆਂ ‘ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

SIR ਦੌਰਾਨ ਕਥਿਤ ਬੇਨਿਯਮੀਆਂ ‘ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

40 minutes ago
ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

3 hours ago
ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ

ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ

3 hours ago
ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ

ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ

3 hours ago
ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station

ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station

3 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਛੱਤ ਡਿੱਗਣ ਨਾਲ 11 ਲੋਕਾਂ ਦੀ ਮੌਤ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਛੱਤ ਡਿੱਗਣ ਨਾਲ 11 ਲੋਕਾਂ ਦੀ ਮੌਤ

3 hours ago
ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼

ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼

4 hours ago
INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼

INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼

4 hours ago
Hindi News
English News
Wednesday, July 15, 2026
No Result
View All Result
41 °c
Chandigarh
37 ° Thu
37 ° Fri
37 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫੈਸਲੇ

April 8, 2025
in ਧਾਰਮਿਕ, ਪੰਜਾਬ
Amritsar : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫੈਸਲੇ

Amritsar : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫੈਸਲੇ

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਜਾਰੀ ਕੀਤੇ ਹੁਕਮ

ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰਕੇ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤਾਂ ਅਨੁਸਾਰ ਪਹਿਰਾ ਦੇਵੇ – ਪੰਜ ਸਿੰਘ ਸਹਿਬਾਨ

ਚੰਡੀਗੜ੍ਹ, 8 ਅਪ੍ਰੈਲ(ਵਿਸ਼ਵ ਵਾਰਤਾ) Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ।

PUNJAB

ਇਸ ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ।

ਇਸ ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ਵਿੱਚ ਕਈ ਮਤੇ ਪਾਸ ਕੀਤੇ ਗਏ ਹਨ। 👇👇👇👇👇

Amritsar

ਮਤਾ ਨੰਬਰ 01

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਜੀ (ਖੰਡੂਰ), ਸਾਬਕਾ ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਬਾਣੀ ਸੰਥਿਆ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਪਰਿਵਾਰ (ਸਿੰਘਣੀ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਕੀਤਾ ਜਾਵੇਗਾ।

ਮਤਾ ਨੰਬਰ 02

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਦਸ਼ਮੇਸ਼ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਫਰ-ਏ-ਸ਼ਹਾਦਤ ਰਾਹੀਂ ਪ੍ਰਚਾਰ ਕਰਦਿਆਂ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

ਮਤਾ ਨੰਬਰ 03

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਕਿ ਹਰ ਗੁਰਸਿੱਖ ਜਿਥੇ ਨਿਤਨੇਮ ਕਰਦਾ ਹੈ ਉਥੇ ਹੀ ਪ੍ਰੇਰਣਾ ਦਿੱਤੀ ਜਾਂਦੀ ਹੈ ਕਿ ਆਪਣੇ ਘਰ ਅੰਦਰ ਸੌਣ ਤੋਂ ਅੱਧਾ ਘੰਟਾ ਪਹਿਲਾਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਾਖੀਆਂ ਸੁਣਾਉਣ ਦੀ ਰਵਾਇਤ ਮੁੜ ਸੁਰਜੀਤ ਕਰੇ ਤਾਂ ਕਿ ਬੱਚਿਆਂ ਨੂੰ ਸਿੱਖ ਕਦਰਾਂ ਕੀਮਤਾਂ ਦਾ ਵੱਧ ਤੋਂ ਵੱਧ ਗਿਆਨ ਹੋ ਸਕੇ ਤੇ ਸਿੱਖੀ ਨਾਲ ਪਿਆਰ ਵੱਧ ਸਕੇ।

ਮਤਾ ਨੰਬਰ 04

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਮੁੱਚੇ ਸਿੱਖ ਜਗਤ ਨੂੰ ਪ੍ਰੇਰਣਾ ਕੀਤੀ ਗਈ ਕਿ ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰਕੇ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤਾਂ ਅਨੁਸਾਰ ਪਹਿਰਾ ਦੇਵੇ। ਗੁਰੂ ਸਾਹਿਬ ਜੀ ਦਾ ਫੁਰਮਾਨ ਹੈ ਕਿ:-
“ਮਾਤਾ ਪ੍ਰੀਤਿ ਕਰੇ ਪੁਤੁ ਖਾਇ॥ ਮੀਨੇ ਪ੍ਰੀਤਿ ਭਈ ਜਲਿ ਨਾਇ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ॥1॥”
ਇਸ ਲਈ ਇਹ ਖਰਚ ਲੋੜਵੰਦ ਬੱਚਿਆਂ ਦੀ ਮਦਦ ’ਤੇ ਲਗਾਇਆ ਜਾਵੇ।

ਮਤਾ ਨੰਬਰ 05

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਮਿਤੀ 32 ਹਾੜ ਨਾਨਕਸ਼ਾਹੀ ਸੰਮਤ 556 ਮੁਤਬਿਕ 15 ਜੁਲਾਈ 2024 ਨੂੰ ਮਤਾ ਨੰਬਰ 04 ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾਈ ਜਾਂਦੀ ਹੈ।

ਮਤਾ ਨੰਬਰ 06

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਮਹਿਸੂਸ ਕੀਤਾ ਗਿਆ ਕਿ ਅੱਜ ਪੰਜਾਬ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਦੀ ਅਤਿ ਲੋੜ ਹੈ ਤਾਂ ਜੋ ਹਰ ਸਿੱਖ ਗੁਰੂ ਸਾਹਿਬ ਜੀ ਦੇ ਫਲਸਫੇ ਤੋਂ ਜਾਣੂ ਹੋ ਸਕੇ। ਇਸ ਲਈ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ ਢਾਡੀ ਤੇ ਕਵੀਸ਼ਰ ਸਾਹਿਬਾਨ ਆਪਣੇ ਦੇਸ਼-ਵਿਦੇਸ਼ ਦੇ ਦੌਰਿਆਂ ਤੋਂ ਇਲਾਵਾ ਪੰਜਾਬ ਮੁੜਣ ਅਤੇ ਅਗਲੇ ਚਾਰ ਮਹੀਨੇ ਪੰਜਾਬ ਦੇ ਦਸ ਪਿੰਡ ਚੁਣ ਕੇ ਉਨ੍ਹਾਂ ਵਿਚ ਸਮਰਪਿਤ ਹੋ ਕੇ ਪ੍ਰਚਾਰ ਕਰਨ। ਭਾਈ ਗੁਰਦਾਸ ਜੀ ਦਾ ਕਥਨ ਹੈ:- “ਰੇਤੁ ਅਕੁ ਆਹਾਰੁ ਕਰਿ ਰੋੜਾ ਕੀ ਗੁਰ ਕਰੀ ਵਿਛਾਈ। ਭਾਰੀ ਕਰੀ ਤਪਸਿਆ ਵਡੇ ਭਾਗੁ ਹਰਿ ਸਿਉ ਬਣਿ ਆਈ।” ਭਾਵੇਂ ਕਿ ਇਹ ਕਠਿਨ ਹੈ ਪਰ ਅਸੀਂ ਗੁਰੂ ਪਾਤਸ਼ਾਹ ਦਾ ਉਟ ਆਸਰਾ ਲੈ ਕੇ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆ ਇਸ ਕਾਰਜ ਵਿਚ ਫਤਿਹ ਪਾ ਸਕਦੇ ਹਾਂ।

ਮਤਾ ਨੰਬਰ 07

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 32 ਜੇਠ ਸੰਮਤ ਨਾਨਕਸ਼ਾਹੀ 550 ਮੁਤਾਬਿਕ 14 ਜੂਨ 2018 ਨੂੰ ਮਤਾ ਨੰਬਰ 01 ਦੀ ਰੋਸ਼ਨੀ ਵਿਚ ਵਿਚਾਰ ਅੱਗੇ ਵਧਾਉਂਦਿਆਂ ਫੈਸਲਾ ਕੀਤਾ ਕਿ ਗੁਰਦੁਆਰਾ ਸਾਹਿਬਾਨ ਵਿਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦੇ ਪਰਿਵਾਰਾਂ ਦਾ ਚੰਗਾ ਪਾਲਣ ਪੋਸ਼ਣ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਨਗਰ ਦੀਆਂ ਸੰਗਤਾਂ, ਗੁਰਦੁਆਰਾ ਕਮੇਟੀਆਂ ਚੰਗੀ ਤਰ੍ਹਾਂ ਧਿਆਨ ਦੇਣ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਮਤੇ ਤੋਂ ਬਾਅਦ ਭਾਵੇਂ ਕਿ ਕਈ ਗੁਰੂ ਘਰਾਂ ਦੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ ਹੈ ਪਰੰਤੂ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ।

ਮਤਾ ਨੰਬਰ 08

ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕੇ 01 ਵੈਸਾਖ ਨਾਨਕਸ਼ਾਹੀ ਸੰਮਤ 557 ਮੁਤਾਬਿਕ 13 ਅਪ੍ਰੈਲ 2025 ਨੂੰ ਖਾਲਸੇ ਦੇ ਸਾਜਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਸਮੁੱਚੀ ਦੁਨੀਆ ਵਿਚ ਇਸ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਦੇ ਪ੍ਰਬੰਧ ਕੀਤੇ ਜਾਣ। ਤਖ਼ਤ ਸਾਹਿਬਾਨ ’ਤੇ ਵੀ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ, ਸੰਗਤ ਵੱਧ ਤੋਂ ਵੱਧ ਲਾਹਾ ਲੈ ਕੇ ਗੁਰੂ ਵਾਲੀ ਬਣੇ। ਵੈਸਾਖੀ ਵਾਲੇ ਦਿਨ ਖਾਲਸੇ ਦੀ ਸਾਜਨਾ ਕਰਕੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਸਾਂਝਾ ਪਰਿਵਾਰ ਬਣਾਇਆ ਹੈ, ਅਸੀਂ ਇੱਕ ਦੂਜੇ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਈਏ ਅਤੇ ਸਮੁੱਚੀ ਦੁਨੀਆ ਵਿਚ ਇੱਕ ਪਰਿਵਾਰ ਵਾਂਗ ਵਿਚਰਦਿਆਂ ਇਸ ਸਿਧਾਂਤ ’ਤੇ ਪਹਿਰਾ ਦਈਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

by Ankit
July 15, 2026
0

ਗੈਂਗਸਟਰਾਂ 'ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ  ਪੁਲਿਸ ਟੀਮਾਂ ਨੇ 422 ਵਿਅਕਤੀਆਂ ਵਿਰੁੱਧ...

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

by Ankit
July 15, 2026
0

  ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਚੰਡੀਗੜ੍ਹ,...

SIR ਦੌਰਾਨ ਕਥਿਤ ਬੇਨਿਯਮੀਆਂ ‘ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

SIR ਦੌਰਾਨ ਕਥਿਤ ਬੇਨਿਯਮੀਆਂ ‘ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

by Navjot
July 15, 2026
0

SIR ਦੌਰਾਨ ਕਥਿਤ ਬੇਨਿਯਮੀਆਂ 'ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ   ਚੰਡੀਗੜ੍ਹ, 15 ਜੁਲਾਈ(ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ...

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

by Navjot
July 15, 2026
0

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ ਚੰਡੀਗੜ੍ਹ, 15 ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

by Ankit
July 15, 2026
0

ਗੈਂਗਸਟਰਾਂ 'ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ  ਪੁਲਿਸ ਟੀਮਾਂ ਨੇ 422 ਵਿਅਕਤੀਆਂ ਵਿਰੁੱਧ...

Most Popular

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

by Ranjit Singh
1 week ago
0

India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ - ਭਾਰਤ ਲੜੀ 'ਚ 1-0 ਨਾਲ ਪਿੱਛੇ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 