• Latest
  • Trending
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

3 hours ago
ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

4 hours ago
ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

4 hours ago
80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

4 hours ago
ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

4 hours ago
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

4 hours ago
ਸੋਨੀਆ ਗਾਂਧੀ ਨੇ ‘ਵੰਦੇ ਮਾਤਰਮ’ ਗੀਤ ਨੂੰ ਰੋਕਣ ਦੀ ਕੀਤੀ ਕੋਸ਼ਿਸ਼: ਭਾਜਪਾ ਨੇ ਲਗਾਇਆ ਦੋਸ਼

ਸੋਨੀਆ ਗਾਂਧੀ ਨੇ ‘ਵੰਦੇ ਮਾਤਰਮ’ ਗੀਤ ਨੂੰ ਰੋਕਣ ਦੀ ਕੀਤੀ ਕੋਸ਼ਿਸ਼: ਭਾਜਪਾ ਨੇ ਲਗਾਇਆ ਦੋਸ਼

5 hours ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

6 hours ago
Hindi News
English News
Sunday, August 16, 2026
No Result
View All Result
28 °c
Chandigarh
28 ° Sun
27 ° Mon
27 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

July 26, 2026
in ਖਬਰਾਂ, ਪੰਜਾਬ
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ 

  • ਸੰਗਤਾਂ ਨੂੰ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕਣ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸਖ਼ਤ ਤਾੜਨਾ

ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 26 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਜ਼ਾਦ ਹੋਂਦ, ਸਵੈਮਾਨ ਅਤੇ ਹੱਕ-ਸੱਚ ਦਾ ਕੇਂਦਰ ਹੈ, ਜਿਸ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਤੀਸਰੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਤੋਂ ਅਗਲੇ ਪੜਾਅ ਦੀ ਰਵਾਨਗੀ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਮੇਂ-ਸਮੇਂ ਹਕੂਮਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ, ਪਰ ਗੁਰੂ ਦੀ ਬਖ਼ਸ਼ੀ ਕਲਾ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਧਾਂਤ ਹਰ ਸਮੇਂ ਅਡੋਲ ਰਿਹਾ ਅਤੇ ਕੌਮ ਨੂੰ ਸਹੀ ਦਿਸ਼ਾ ਦਿੰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਪੂਰੀ ਦੁਨੀਆ ਵਿੱਚ ਵੱਸਦੀ ਹੈ, ਤਾਂ ਵੀ ਹਰ ਸਿੱਖ ਦਾ ਆਤਮਿਕ ਅਤੇ ਪੰਥਕ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਹੈ। ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਅਸੀਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਰਹਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਰਹੀਏ ਅਤੇ ਕੌਮੀ ਏਕਤਾ ਨੂੰ ਹੋਰ ਮਜ਼ਬੂਤ ਕਰੀਏ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਹਰ ਚੁਣੌਤੀ ਦਾ ਹੱਲ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਉਦੇਸ਼ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਸੰਗਤਾਂ ਨੂੰ ਜੋੜਨਾ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਮੀਰੀ-ਪੀਰੀ ਦੇ ਮਹਾਨ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਸੰਗਤਾਂ ਨੂੰ ਇਸ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਮਤਾਵਾਂ ਨੇ ਉਨ੍ਹਾਂ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਆਉਣ, ਨਗਰ ਕੀਰਤਨ ਜਾਂ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਣਾ ਨਾ ਸਿਰਫ਼ ਗੁਰੂ ਘਰ ਦੀ ਪਰੰਪਰਾ ਦੇ ਵਿਰੁੱਧ ਹੈ, ਸਗੋਂ ਮਨੁੱਖੀ ਅਧਿਕਾਰਾਂ ਦੀ ਭਾਵਨਾ ਦੇ ਵੀ ਉਲਟ ਹੈ। ਅਜਿਹੀ ਮਾੜੀ ਮਾਨਸਿਕਤਾ ਨੂੰ ਪੰਥ ਕਦੇ ਪ੍ਰਵਾਨ ਨਹੀਂ ਕਰ ਸਕਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ `ਤੇ ਚੱਲਦਿਆਂ ਆਪਸੀ ਭਾਈਚਾਰਕ ਏਕਤਾ ਨਾਲ ਕੌਮ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਉਣ। ਇਹੀ ਮੀਰੀ-ਪੀਰੀ ਦੀ ਅਸਲ ਭਾਵਨਾ ਹੈ ਅਤੇ ਇਹੀ ਖਾਲਸਾ ਮਾਰਚ ਦਾ ਮੁੱਖ ਸੰਦੇਸ਼ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਉਸ ਮਹਾਨ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ, ਜੋ ਮਨੁੱਖ ਨੂੰ ਬਰਾਬਰੀ, ਨਿਆਂ, ਸੇਵਾ, ਨਸ਼ਾ-ਮੁਕਤੀ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਵੇਲੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਵਰਗੇ ਮਹਾਨ ਗੁਰਸਿੱਖਾਂ ਨੇ ਗੁਰੂ ਸਾਹਿਬ ਦੀ ਆਗਿਆ ਨਾਲ ਆਪਣੇ ਕਰ-ਕਮਲਾਂ ਨਾਲ ਸੇਵਾ ਨਿਭਾਈ। ਭਾਈ ਗੁਰਦਾਸ ਜੀ ਨੇ ਆਪਣੀ ਵਿਦਵਤਾ ਅਤੇ ਲਿਖਤ ਰਾਹੀਂ ਗੁਰਬਾਣੀ ਦੀ ਸਮਝ, ਗੁਰਮਤਿ ਦੀ ਰਹਿਣੀ-ਬਹਿਣੀ ਅਤੇ ਸਿੱਖ ਜੀਵਨ ਦਾ ਅਸਲ ਰਾਹ ਸੰਗਤਾਂ ਨੂੰ ਦੱਸਿਆ। ਇਸੇ ਤਰ੍ਹਾਂ ਭਾਈ ਮਨੀ ਸਿੰਘ ਜੀ ਨੇ ਆਪਣੀ ਕਲਮ, ਸੇਵਾ ਅਤੇ ਮਹਾਨ ਸ਼ਹਾਦਤ ਰਾਹੀਂ ਗੁਰੂ ਘਰ ਦੀ ਵਿਰਾਸਤ ਨੂੰ ਸੰਭਾਲਿਆ। ਇਨ੍ਹਾਂ ਮਹਾਨ ਗੁਰਸਿੱਖਾਂ ਦਾ ਯੋਗਦਾਨ ਸਿੱਖ ਇਤਿਹਾਸ ਦਾ ਅਨਮੋਲ ਖ਼ਜ਼ਾਨਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਗੁਰਦਾਸ ਜੀ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਯਾਦ ਵਿੱਚ ਵਿਸ਼ੇਸ਼ ਸਥਾਨ ਸਥਾਪਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ ਜੋ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਿਆਂ, ਸਮਾਜਿਕ ਬੁਰਾਈਆਂ ਅਤੇ ਨੈਤਿਕ ਪਤਨ ਵਰਗੀਆਂ ਚੁਣੌਤੀਆਂ ਤੋਂ ਬਚਣ ਲਈ ਗੁਰੂ ਸਾਹਿਬ ਦੇ ਦਰਸਾਏ ਰਾਹ `ਤੇ ਚੱਲਣਾ ਹੀ ਇੱਕੋ-ਇੱਕ ਹੱਲ ਹੈ। ਉਨ੍ਹਾਂ ਖਾਲਸਾ ਮਾਰਚ ਨੂੰ ਸੰਗਤਾਂ ਵੱਲੋਂ ਦਿਤੇ ਜਾ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।

ਮੀਰੀ ਪੀਰੀ ਖਾਲਸਾ ਮਾਰਚ ਦੀ ਤੀਸਰੇ ਦਿਨ ਆਰੰਭਤਾ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸ਼ਸ਼ੋਬਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਇਸ ਖਾਲਸਾ ਮਾਰਚ ਵਿੱਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਮੀਰੀ ਪੀਰੀ ਖਾਲਸਾ ਮਾਰਚ ਦਾ ਅੱਜ ਪਿੰਡ ਸੰਘੇ, ਨੌਰੰਗਾਬਾਦ, ਵੇਂਈਪੂਈਂ, ਖਡੂਰ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਹੋਠੀਆਂ ਸਮੇਤ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਸਲਾਮੀ ਦੇ ਸਤਿਕਾਰ ਭੇਟ ਕੀਤਾ ਗਿਆ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

by Jaspreet Kaur
August 15, 2026
0

5 ਸਤੰਬਰ ਤੋਂ ਹੋਵੇਗਾ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦਾ ਆਗਾਜ਼ - ਕਰਵਾਏ ਜਾਣਗੇ 38 ਖੇਡ ਮੁਕਾਬਲੇ ਚੰਡੀਗੜ੍ਹ,...

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

by Jaspreet Kaur
August 15, 2026
0

ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ ਨਵੀ ਦਿੱਲੀ,...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

by Ankit
August 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Commonwealth Games 2026 : ਗਾਵਿਤ ਨੇ ਭਾਰਤ ਲਈ ਜਿੱਤਿਆ ਤੀਜਾ ਗੋਲਡ ਮੈਡਲ ; ਬਾਸਿਲ ਨੇ ਪੈਰਾ 100 ਮੀਟਰ ਦੌੜ ਵਿੱਚ ਜਿੱਤੀ ਚਾਂਦੀ 

Commonwealth Games 2026 : ਗਾਵਿਤ ਨੇ ਭਾਰਤ ਲਈ ਜਿੱਤਿਆ ਤੀਜਾ ਗੋਲਡ ਮੈਡਲ ; ਬਾਸਿਲ ਨੇ ਪੈਰਾ 100 ਮੀਟਰ ਦੌੜ ਵਿੱਚ ਜਿੱਤੀ ਚਾਂਦੀ 

by Navjot
2 weeks ago
0

Commonwealth Games 2026 : ਗਾਵਿਤ ਨੇ ਭਾਰਤ ਲਈ ਜਿੱਤਿਆ ਤੀਜਾ ਗੋਲਡ ਮੈਡਲ ; ਬਾਸਿਲ ਨੇ ਪੈਰਾ 100 ਮੀਟਰ ਦੌੜ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 