Amritsar murder ਵਕੀਲ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ
– ਅੰਮ੍ਰਿਤਸਰ ‘ਚ ਰੂਹ ਕੰਬਾਊ ਘਟਨਾ
– ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ
ਅੰਮ੍ਰਿਤਸਰ, 7 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਤੋਂ ਇਕ ਬਹੁਤ ਹੀ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਇਕ ਵਕੀਲ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਆਪਣੀ ਪਤਨੀ ਦਾ ਕਤਲ (Amritsar murder) ਕਰ ਦਿੱਤਾ ਹੈ। ਮ੍ਰਿਤਕ ਔਰਤ ਦੀ ਪਛਾਣ ਬਿਕਰਮਜੀਤ ਕੌਰ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਪਤੀ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/