• Latest
  • Trending
Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

1 hour ago
ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

13 minutes ago
ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

25 minutes ago
ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

43 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

2 hours ago
ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

3 hours ago
ਤੇਜ਼ ਰਫ਼ਤਾਰ ਬੱਸ ਖੜ੍ਹੇ ਟਰੱਕ ਨਾਲ ਟਕਰਾਈ ; 3 ਦੀ ਮੌਤ, 10 ਜ਼ਖ਼ਮੀ

ਤੇਜ਼ ਰਫ਼ਤਾਰ ਬੱਸ ਖੜ੍ਹੇ ਟਰੱਕ ਨਾਲ ਟਕਰਾਈ ; 3 ਦੀ ਮੌਤ, 10 ਜ਼ਖ਼ਮੀ

3 hours ago
ਰਾਜਸਥਾਨ ਨੇ 14 ਜ਼ਿਲ੍ਹਿਆਂ ਦੀਆਂ 80 ਤਹਿਸੀਲਾਂ ਨੂੰ ਸੋਕਾ-ਪ੍ਰਭਾਵਿਤ ਐਲਾਨਿਆ; ਜਾਲੋਰ ਅਤੇ ਜੋਧਪੁਰ ਸਭ ਤੋਂ ਵੱਧ ਪ੍ਰਭਾਵਿਤ

ਰਾਜਸਥਾਨ ਨੇ 14 ਜ਼ਿਲ੍ਹਿਆਂ ਦੀਆਂ 80 ਤਹਿਸੀਲਾਂ ਨੂੰ ਸੋਕਾ-ਪ੍ਰਭਾਵਿਤ ਐਲਾਨਿਆ; ਜਾਲੋਰ ਅਤੇ ਜੋਧਪੁਰ ਸਭ ਤੋਂ ਵੱਧ ਪ੍ਰਭਾਵਿਤ

3 hours ago
ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

4 hours ago
ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

7 hours ago
Hindi News
English News
Monday, October 26, 2026
No Result
View All Result
30 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

October 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

– ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਪ੍ਰਗਟਾਈ ਗਈ ਸ਼ਰਧਾ

ਅੰਮ੍ਰਿਤਸਰ, 26 ਅਕਤੂਬਰ-2026 (ਵਿਸ਼ਵ ਵਾਰਤਾ) : ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਜਿਥੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ, ਉਥੇ ਹੀ ਹੈਲੀਕਾਪਟਰ ਰਾਹੀਂ ਨਗਰ ਕੀਰਤਨ ’ਤੇ ਕੀਤੀ ਫੁੱਲਾਂ ਦੀ ਵਰਖਾ ਨੇ ਅਲੌਕਿਕ ਦ੍ਰਿਸ਼ ਸਿਰਜਿਆ।

ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਆ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮਾ-ਭਗਤੀ, ਨਿਮਰਤਾ, ਸਹਿਣਸ਼ੀਲਤਾ ਅਤੇ ਉੱਚੇ-ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ। ਗੁਰੂ ਸਾਹਿਬ ਨੇ ਆਪਣਾ ਸਮੁੱਚਾ ਜੀਵਨ ਗੁਰੂ-ਭਗਤੀ, ਸੇਵਾ ਅਤੇ ਲੋਕਾਈ ਦੀ ਭਲਾਈ ਨੂੰ ਸਮਰਪਿਤ ਕਰਦਿਆਂ ਨਿਸ਼ਕਾਮ ਸੇਵਾ ਦੀ ਅਜਿਹੀ ਅਦੁੱਤੀ ਮਿਸਾਲ ਕਾਇਮ ਕੀਤੀ, ਜੋ ਸਮੁੱਚੀ ਮਾਨਵਤਾ ਲਈ ਸਦੀਵੀ ਪ੍ਰੇਰਨਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਸਿਧਾਂਤਾਂ ਨੂੰ ਪ੍ਰਫੁੱਲਿਤ ਕਰਨ, ਗੁਰਮਤਿ ਵਿਚਾਰਧਾਰਾ ਦਾ ਪਸਾਰ ਕਰਨ ਅਤੇ ਮਨੁੱਖਤਾ ਨੂੰ ਅਧਿਆਤਮਕ, ਧਾਰਮਿਕ ਤੇ ਸਮਾਜਿਕ ਜੀਵਨ ਦੀ ਸਹੀ ਸੇਧ ਦੇਣ ਲਈ ਮਹਾਨ ਕਾਰਜ ਕੀਤੇ। ਗੁਰੂ ਸਾਹਿਬ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਨਿਮਰਤਾ, ਸੇਵਾ, ਸਿਮਰਨ ਅਤੇ ਪਰਉਪਕਾਰ ਦੇ ਗੁਣਾਂ ਨੂੰ ਅਪਣਾ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ।

ਐਡਵੋਕੇਟ ਧਾਮੀ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਜੀਵਨ ਅੰਦਰ ਨਿਮਰਤਾ, ਨਿਸ਼ਕਾਮ ਸੇਵਾ, ਨਾਮ ਸਿਮਰਨ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਅਸੀਂ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਸਮਾਜ ਅੰਦਰ ਪ੍ਰੇਮ, ਸਦਭਾਵਨਾ, ਸੇਵਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਪ੍ਰਫੁੱਲਿਤ ਕਰ ਸਕਦੇ ਹਾਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

by Jaspreet Kaur
October 26, 2026
0

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ ਅੰਮ੍ਰਿਤਸਰ, 26 ਅਕਤੂਬਰ 2026...

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

by Jaspreet Kaur
October 26, 2026
0

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ...

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

by Jaspreet Kaur
October 26, 2026
0

ਅੰਮ੍ਰਿਤਸਰ 'ਚ 'ਜੇਡੀ ਜਿਮ' 'ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ ਅੰਮ੍ਰਿਤਸਰ, 26 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 26, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

by Jaspreet Kaur
October 26, 2026
0

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ ਅੰਮ੍ਰਿਤਸਰ, 26 ਅਕਤੂਬਰ 2026...

Most Popular

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

by Navjot
1 week ago
0

  ਰਾਏਪੁਰ, 19 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਟੀਮ ਨੇ ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਆਪਣੇ ਨਵੇਂ ਦੌਰ ਦੀ ਸ਼ਾਨਦਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 