Amritsar ‘ਚ ਵੀ ‘ਆਪ’ ਨੇ ਮਾਰੀ ਬਾਜ਼ੀ, ਮੇਅਰ ਦੀ ਸੀਟ ‘ਤੇ ਕੀਤਾ ਕਬਜ਼ਾ
- ਮੋਤੀ ਭਾਟੀਆ ਹੋਣਗੇ ਗੁਰੂ ਨਗਰੀ ਦੇ ਨਵੇਂ ਮੇਅਰ
- ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਹੋਇਆ ਐਲਾਨ
ਅੰਮ੍ਰਿਤਸਰ, 27 ਜਨਵਰੀ: ਆਮ ਆਦਮੀ ਪਾਰਟੀ (ਆਪ) ਦੇ ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਤੋਂ ਇਲਾਵਾ ਪ੍ਰਿਅੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਡਿਪਟੀ ਮੇਅਰ ਬਣੀ ਹੈ।
ਸ਼ਾਨਦਾਰ ਜਿੱਤ ਤੋਂ ਬਾਅਦ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ- “ਮੈਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ। ਅੰਮ੍ਰਿਤਸਰ ਦੇ ਬੁਨਿਆਦੀ ਮੁੱਦਿਆਂ ‘ਤੇ ਪਹਿਲ ਦੇ ਅਧਾਰ ‘ਤੇ ਕੰਮ ਕੀਤਾ ਜਾਵੇਗਾ। ਸ਼ਹਿਰ ਵਿੱਚ ਸਫ਼ਾਈ ਅਤੇ ਸੀਵਰੇਜ ਦਾ ਮਸਲਾ ਜਲਦੀ ਹੱਲ ਕੀਤਾ ਜਾਵੇਗਾ।” ਦੱਸ ਦਈਏ ਕਿ 85 ਵਾਰਡਾਂ ਵਾਲੇ ਅੰਮ੍ਰਿਤਸਰ ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਕਾਂਗਰਸ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਵੀ ਮੇਅਰ ਬਣਾਉਣ ‘ਚ ਨਾਕਾਮ ਰਹੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/