ਅੰਮ੍ਰਿਤਸਰ 2 ਜੁਲਾਈ (ਵਿਸ਼ਵ ਵਾਰਤਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ( CM BHAGWANT MANN ) ਦੀਆਂ ਸਖਤ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਰੋਜਾਨਾ ਹੀ ਨਸ਼ਿਆਂ ( DRUGS ) ਦੇ ਖਿਲਾਫ ਕੋਈ ਨਾ ਕੋਈ ਵੱਡੀ ਕਾਰਵਾਈ ਕਰ ਰਹੀ ਹੈ, ਅਤੇ ਵੱਡੀ ਮਾਤਰਾ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਫੜੇ ਜਾ ਰਹੇ ਹਨ। ( AMRITSAR POLICE ) ਅੰਮ੍ਰਿਤਸਰ ਵਿਖੇ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਮਯਾਬੀ ਹਾਸਿਲ ਕੀਤੀ ਗਈ ਹੈ। ਪੁਲਿਸ ਨੇ ਲਖਵਿੰਦਰ ਸਿੰਘ ਉਰਫ ਲੱਖਾ ਨਾਮ ਦੇ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਨਵੇਂ ਲਾਗੂ ਹੋਏ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਨਵੀਆਂ ਧਰਾਵਾਂ ਤੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਆਪਣੇ ਐਕਸ ਹੈਂਡਲ ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਆਪਣੀ ਪੋਸਟ ਦੇ ਵਿੱਚ ਲਿਖਿਆ ਹੈ ਕਿ, ਗ੍ਰਿਫਤਾਰ ਕੀਤਾ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਪਾਕਿਸਤਾਨ ਦੇ ਵਿੱਚ ਨਸ਼ਾ ਤਸਕਰਾਂ ਦੇ ਸੰਪਰਕ ਦੇ ਵਿੱਚ ਸੀ, ਅਤੇ ਉਹ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ। ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਤੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਬਾਜ਼ਾਰ ਦੇ ਵਿੱਚ ਫੜੇ ਗਏ ਨਸ਼ੇ ਦੀ ਕੀਮਤ 35 ਕਰੋੜ ਦੱਸੀ ਜਾ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ, ਨਸ਼ੀਲੇ ਪਦਾਰਥ ਲਿਆਉਣ ਦੇ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। DRUGS