ਅੰਮ੍ਰਿਤਸਰ 31 ਅਗਸਤ ( ਵਿਸ਼ਵ ਵਾਰਤਾ ): ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਸਿੰਘਾਂ ਦੀ ਇਕੱਤਰਤਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋਣ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਹਨ। ਹਾਲਾਂਕਿ ਪਤਾ ਨਹੀਂ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕੀ ਸਜ਼ਾ ਲਗਾਈ ਗਈ ਹੈ। ਬੀਤੇ ਕੱਲ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹਨਾਂ ਨੂੰ ਨਿਮਾਣੇ ਸਿੱਖ ਦੇ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦਾ ਹੁਕਮ ਵੀ ਕੀਤਾ ਗਿਆ ਸੀ। ਜਿਸ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਪ੍ਰਵਾਨ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਪ੍ਰਵਾਨ ਕਰਦੇ ਹਨ ਅਤੇ ਜਲਦ ਹੀ ਪੇਸ਼ ਹੋਣਗੇ। ਅੱਜ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ ਹਨ ਅਜੇ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕੀ ਧਾਰਮਿਕ ਸਜ਼ਾ ਲਗਾਈ ਗਈ ਹੈ।AMRITSAR NEWS
MILK Price Reduced: ਰਾਹਤ ਭਰੀ ਖ਼ਬਰ! ਅਮੂਲ ਨੇ ਘਟਾਈ ਦੁੱਧ ਦੀ ਕੀਮਤ
MILK Price Reduced: ਰਾਹਤ ਭਰੀ ਖ਼ਬਰ! ਅਮੂਲ ਨੇ ਘਟਾਈ ਦੁੱਧ ਦੀ ਕੀਮਤ ਜਾਣੋ ਕਿੰਨਾ ਹੋਇਆ ਸਸਤਾ ਨਵੀ ਦਿੱਲੀ, 24 ਜਨਵਰੀ...