Amritsar News: ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ; ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ
ਅੰਮ੍ਰਿਤਸਰ 3 ਸਤੰਬਰ (ਵਿਸ਼ਵ ਵਾਰਤਾ)Amritsar News: ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਨਾਲ ਸੰਬੰਧਿਤ ਵਿਚਾਰ ਅਧੀਨ ਮਾਮਲੇ ਨੂੰ ਲੈ ਕੇ ਅਕਾਲੀ ਆਗੂਆਂ ਵੱਲੋ ਇਕ ਦੂਜੇ ‘ਤੇ ਅਤੇ ਸ੍ਰੀ ਅਕਾਲ ਤਖ਼ਤ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਆਗੂਆਂ ਦਾ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਇਸਤੇ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਇਕ ਲਿਖਿਤ ਬਿਆਨ ਵਿਚ ਕਿਹਾ ਕਿਹਾ ਹੈ ਕਿ,ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਸਤਿਕਾਰ ਨੂੰ ਧਿਆਨ ਵਿਚ ਰੱਖਦਿਆਂ ਇਸ ਤਰਾਂ ਦੀਆਂ ਬਿਆਨਬਾਜ਼ੀਆਂ ਤੁਰੰਤ ਬੰਦ ਕੀਤੀਆਂ ਜਾਣ। ਬਿਆਨਬਾਜ਼ੀ ਬੰਦ ਨਾ ਕਰਨ ਦੀ ਸੂਰਤ ‘ਚ ਸਖ਼ਤ ਐਕਸ਼ਨ ਲੈਣ ਦੀ ਚੇਤਾਵਨੀ ਦਿੱਤੀ ਗਈ ਹੈ।