• Latest
  • Trending
AMRITSAR NEWS :ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

AMRITSAR NEWS :ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

2 years ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

3 minutes ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

22 minutes ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

34 minutes ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

1 hour ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

1 hour ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

1 hour ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

1 hour ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

2 hours ago
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

3 hours ago
Hindi News
English News
Tuesday, October 6, 2026
No Result
View All Result
26 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS :ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

October 28, 2024
in ਸਿਆਸੀ, ਖਬਰਾਂ, ਪੰਜਾਬ
AMRITSAR NEWS :ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਜਾਂਚ ਮੁਤਾਬਕ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹਾਸਲ ਕੀਤੀ ਹੈਰੋਇਨ ਦੀ ਖੇਪ ਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਕਰਨਾ ਸੀ ਡਲਿਵਰ: ਡੀਜੀਪੀ ਗੌਰਵ ਯਾਦਵ
-ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ
ਚੰਡੀਗੜ੍ਹ/ਅੰਮ੍ਰਿਤਸਰ, 28 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚਆਰ26ਐਫਐਫ4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਅਤੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ ਸੀਆਈ ਅੰਮ੍ਰਿਤਸਰ ਨੂੰ ਪਤਾ ਚੱਲਿਆ ਕਿ ਇਸ ਨੈਟਵਰਕ ਦੇ ਇੱਕ ਹੋਰ ਮੈਂਬਰ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਪੰਜਾਬ ਵਿੱਚ ਸਥਿਤ ਆਪਣੇ ਸਾਥੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਇਹ ਜਾਣਕਾਰੀ ਮਿਲਣ ਉਪਰੰਤ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ਦੇ ਨਾਲ ਪੈਂਦੇ ਪਿੰਡ ਉਮਰਾਨੰਗਲ ਮੋੜ ਦੇ ਏਰੀਏ ਵਿੱਚ ਵਿਸ਼ੇਸ਼ ਨਾਕਾ ਲਾਇਆ ਅਤੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ 6 ਕਿਲੋ ਹੈਰੋਇਨ ਅਤੇ ਕਾਰ ਸਮੇਤ ਕਾਬੂ ਕਰ ਲਿਆ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਤੋਂ ਹੈਰੋਇਨ ਦੀ ਖੇਪ ਹਾਸਲ ਕੀਤੀ ਸੀ ਅਤੇ ਇਸ ਨੂੰ ਨਸ਼ਾ ਤਸਕਰ ਨਵਜੋਤ ਸਿੰਘ, ਜਿਸਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਤੱਕ ਪਹੁੰਚਾਉਣ ਜਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਸਪਲਾਈ ਚੇਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਸਬੰਧਾਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ ਨੰਬਰ 63 ਮਿਤੀ 27.10.2024 ਦਰਜ ਕੀਤੀ ਗਈ ਹੈ।AMRITSAR NEWS
Breaking news in Punjabi
Latest news in Punjabi
Punjab news
Top headlines in Punjabi
Punjab news in Punjabi
Tags: Amritsar NewsBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
October 6, 2026
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

by Jaspreet Kaur
October 6, 2026
0

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼ - ਜਾਣੋ ਕਦੋ ਤੋਂ ਸੰਭਾਲਣਗੇ IAF ਦੀ ਕਮਾਨ ਨਵੀ ਦਿੱਲੀ, 6...

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

by Ankit
October 6, 2026
0

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ ਪੰਜਾਬ ਪੁਲਿਸ ਨੇ 1 ਮਾਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

Most Popular

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

by Ranjit Singh
4 days ago
0

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 