ਡਿਊਟੀ ਦੌਰਾਨ ਮੋਬਾਈਲ ਫੋਨ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਤੇ ਹੋਵੇਗੀ ਸਖਤ ਕਾਰਵਾਈ
ਅੰਮ੍ਰਿਤਸਰ 25 ਜੂਨ (ਵਿਸ਼ਵ ਵਾਰਤਾ) : AMRITSAR NEWS -ਡਿਊਟੀ ਦੌਰਾਨ ਮੋਬਾਇਲ ਫੋਨ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ, ਉਹ ਡਿਊਟੀ ਦੌਰਾਨ ਸਮਾਰਟਫਾਰੋਟ ਤੇ ਚੈਟ ਜਾਂ ਸੋਸ਼ਲ ਮੀਡੀਆ ਤੇ ਵੀਡੀਓ ਨਾ ਦੇਖਣ। ਪੁਲਿਸ ਕਮਿਸ਼ਨਰ ਵੱਲੋਂ ਉਹਨਾਂ ਨੂੰ ਅਜਿਹਾ ਕਰਨ ਤੋਂ ਸਖਤ ਮਨਾ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਲਈ ਜਾਰੀ ਇੱਕ ਪੱਤਰ ਦੇ ਵਿੱਚ ਕਿਹਾ ਹੈ ਕਿ, ਇਹਨਾਂ ਹੁਕਮਾਂ ਦੀ ਪਾਲਣਾ ਨਾ ਕੀਤੀ ਤਾਂ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਾਰੀ ਕੀਤੇ ਗਏ ਇਸ ਪੱਤਰ ਦੇ ਵਿੱਚ ਲਿਖਿਆ ਹੈ ਕਿ, ਮੁਲਾਜ਼ਮ ਆਪਣੀ ਡਿਊਟੀ ਦੌਰਾਨ ਮੋਬਾਈਲ ਫੋਨ ਦਾ ਇਸਤੇਮਾਲ ਕਰਦੇ ਹਨ ਜਿਸ ਕਾਰਨ ਕਈ ਵਾਰ ਲੋਕਾਂ ਦੀ ਅਤੇ ਉਹਨਾਂ ਦੀ ਖੁਦ ਦੀ ਜਾਨ ਖਤਰੇ ਦੇ ਵਿੱਚ ਪੈ ਜਾਂਦੀ ਹੈ। ਡਿਊਟੀ ਦੌਰਾਨ ਜੇਕਰ ਕੋਈ ਮੁਲਾਜ਼ਮ ਚੈਟ ਕਰਦਾ ਜਾਂ ਵੀਡੀਓ ਦੇਖਦਾ ਹੋਇਆ ਪਾਇਆ ਗਿਆ ਤਾਂ, ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਜਾਰੀ ਕੀਤੇ ਗਏ।