Amritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸੱਦੀ ਅਹਿਮ ਇਕੱਤਰਤਾ
– ਸੁਖਬੀਰ ਬਾਦਲ ‘ਤੇ ਫੈਸਲੇ ਸਮੇਤ ਕਈ ਅਹਿਮ ਮਸਲਿਆਂ ਨੂੰ ਲੈ ਕੇ ਸੱਦੀ ਬੈਠਕ
– ਸਿੱਖ ਵਿਦਵਾਨ,ਬੁੱਧੀਜੀਵੀ ਅਤੇ ਸੀਨੀਅਰ ਸਿੱਖ ਪੱਤਰਕਾਰ ਹੋਣਗੇ ਸ਼ਾਮਿਲ
ਅੰਮ੍ਰਿਤਸਰ, 4 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਸੀਨੀਅਰ ਸਿੱਖ ਪੱਤਰਕਾਰਾਂ ਦੀ ਅਹਿਮ ਇਕੱਤਰਤਾ ਬੁਲਾਈ ਗਈ ਹੈ।
ਇਸ ਮੀਟਿੰਗ ‘ਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਉਣ ਦੇ ਮੁੱਦੇ ਤੋਂ ਇਲਾਵਾ ਹੋਰ ਵੀ ਕਈ ਪੰਥਕ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਇਕੱਤਰਤਾ ਵਿਚ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਸਾਬਕਾ ਉਪ ਕੁਲਪਤੀ ਡਾਕਟਰ ਜਸਪਾਲ ਸਿੰਘ, ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਡਾਕਟਰ ਅਮਰਜੀਤ ਸਿੰਘ ਤੇ ਭਾਈ ਹਰਸਿਮਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਸਮੇਤ 20 ਦੇ ਕਰੀਬ ਸਿੱਖ ਵਿਦਵਾਨ ਅਤੇ ਪੱਤਰਕਾਰਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/