ਪੰਜਾਬ ਤੋਂ MP ਗੁਰਜੀਤ ਔਜਲਾ ਤੇ ਸੁਖਜਿੰਦਰ ਰੰਧਾਵਾ ਨੇ ਕੀਤੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਨਵੀਂ ਦਿੱਲੀ, 29 ਜੂਨ (ਵਿਸ਼ਵ ਵਾਰਤਾ) : ਅੰਮ੍ਰਿਤਸਰ (AMRITSAR NEWS)ਤੋਂ ਲੋਕ ਸਭਾ ਦੇ ਸਾਂਸਦ ਗੁਰਜੀਤ ਔਜਲਾ ( GURJEET SINGH AHUJLA ) ਨੇ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗੜਕਰੀ ਦੇ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਐਮਪੀ ਔਜਲਾ ਨੇ ਸ਼ਹਿਰ ਦੇ ਵਿੱਚ ਰੁਕੇ ਵਿਕਾਸ ਕੰਮਾਂ ਸਬੰਧੀ ਨਿਤਿਨ ਗਡਕਰੀਨ ਦੇ ਨਾਲ ਵਿਸਥਾਰ ਦੇ ਨਾਲ ਵਿਚਾਰ ਚਰਚਾ ਕੀਤੀ ਹੈ, ਤੇ ਨਾਲ ਹੀ ਕੇਂਦਰ ਸਰਕਾਰ ਨੂੰ ਇਹ ਪ੍ਰੋਜੈਕਟ ਜਲਦੀ ਪੂਰੇ ਕਰਵਾਉਣ ਦੀ ਬੇਨਤੀ ਵੀ ਕੀਤੀ ਹੈ। ਕੇਂਦਰੀ ਮੰਤਰੀ ਦੇ ਨਾਲ ਹੋਈ ਇਸ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਜੀਤ ਔਜਲਾ ਨੇ ਕਿਹਾ ਹੈ ਕਿ, ਲੋਹਾਰਕਾ ਰੋਡ ਦੇ ਨਿਰਮਾਣ ਅਧੀਨ ਕੰਮ ਬਾਰੇ ਕੇਂਦਰੀ ਹਾਈਵੇ ਮੰਤਰੀ ਦੇ ਨਾਲ ਵਿਸਥਾਰ ਦੇ ਨਾਲ ਗੱਲਬਾਤ ਕੀਤੀ ਗਈ ਹੈ, ਅਤੇ ਇਸ ਨੂੰ ਜਲਦੀ ਸ਼ੁਰੂ ਕਰਵਾਉਣ ਦੇ ਲਈ ਅਪੀਲ ਕੀਤੀ ਹੈ। ਰਈਆ ਪੁਲ ਦੇ ਰੁਕੇ ਹੋਏ ਕੰਮ ਬਾਰੇ ਵੀ ਉਹਨਾਂ ਵਿਚਾਰ ਚਰਚਾ ਕੀਤੀ ਹੈ। ਅਤੇ ਹਾਈਵੇ ਮੰਤਰੀ ਨੇ ਇਹਨਾਂ ਦੋਵੇਂ ਵਿਕਾਸ ਕੰਮਾਂ ਨੂੰ ਜਲਦ ਪੂਰਾ ਕਰਵਾਉਣ ਦਾ ਭਰੋਸਾ ਵੀ ਦਿੱਤਾ ਹੈ। ਔਜਲਾ ਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ ਮੱਠੀ ਰਫਤਾਰ ਦੇ ਨਾਲ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਉਹਨਾਂ ਕੇਂਦਰੀ ਆਵਾਜਾਈ ਮੰਤਰੀ ਨੂੰ ਜਾਣੂ ਕਰਵਾਇਆ ਹੈ। ਗੁਰਜੀਤ ਔਜਲਾ ਨੇ ਕਿਹਾ ਕਿ ਜਮੀਨ ਅਕੁਾਇਰ ਕਰਕੇ ਹਾਈਵੇ ਪ੍ਰੋਜੈਕਟਾਂ ਨੂੰ ਤੇਜ਼ੀ ਦੇ ਨਾਲ ਨਪੇਰੇ ਚਾੜਨ ਦੇ ਲਈ ਵੀ ਗੱਲਬਾਤ ਕੀਤੀ ਗਈ ਹੈ। ਦੋਵਾਂ ਆਗੂਆਂ ਦੀ ਇਸ ਮੁਲਾਕਾਤ ਮੌਕੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਉਹਨਾਂ ਦੇ ਹਲਕੇ ਵਿੱਚ ਚੱਲ ਰਹੇ ਸੜਕਾਂ ਦੇ ਵਿਕਾਸ ਪ੍ਰੋਜੈਕਟਾਂ ਬਾਰੇ ਕੇਂਦਰੀ ਮੰਤਰੀ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਹੈ। ਸੁਖਜਿੰਦਰ ਰੰਧਾਵਾ ਨੇ ਹਲਕੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ ਹੈ।