ਅੰਮ੍ਰਿਤਸਰ 23 ਸਤੰਬਰ (ਵਿਸ਼ਵ ਵਾਰਤਾ )ਅੰਮ੍ਰਿਤਸਰ ‘ਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸ਼ਹਿਰ ਦੀ ਹੈਰੀਟੇਜ ਸਟਰੀਟ ‘ਤੇ ਘੁੰਮ ਰਹੇ ਇਕ ਵਿਅਕਤੀ ਨੇ ਸੁਰੱਖਿਆ ਲਈ ਉਥੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਸਰਕਾਰੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਨਾਲ ਜ਼ਖਮੀ ਵਿਅਕਤੀ ਦੀ ਮੌਤ ਹੋ ਗਈ। ਗੋਲੀਬਾਰੀ ਦੌਰਾਨ ਹੰਗਾਮਾ ਹੋ ਗਿਆ। ਉੱਥੇ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ ਜੋ ਡਰੇ ਹੋਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਐਤਵਾਰ ਸਵੇਰੇ ਵਾਪਰੀ। ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਇੱਕ ਵੀਆਈਪੀ ਦੇ ਸੁਰੱਖਿਆ ਗਾਰਡ ਤੋਂ ਉੱਥੇ ਘੁੰਮ ਰਹੇ ਇੱਕ ਪ੍ਰਵਾਸੀ ਨੇ ਪਿਸਤੌਲ ਖੋਹ ਲਿਆ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਵਿਅਕਤੀ ਨੇ ਸਰਕਾਰੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਜ਼ਖਮੀ ਹਾਲਤ ‘ਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਵਿਅਕਤੀ ਪ੍ਰਵਾਸੀ ਹੈ, ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਸ ਮ੍ਰਿਤਕ ਦੀ ਪਛਾਣ ਕਰਨ ਲਈ ਆਸਪਾਸ ਦੇ ਇਲਾਕੇ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ।