ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਆਗੂਆਂ ਨੂੰ ਸਖ਼ਤ ਤਾੜਨਾ, ਚਿੱਠੀ ਜਾਰੀ
ਅੰਮ੍ਰਿਤਸਰ : ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ਵਿੱਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ। ਉਨ੍ਹਾਂ ਇਸ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰਾ ਕਰਨ ਵਾਸਤੇ 2 ਦਸੰਬਰ ਸੋਮਵਾਰ ਨੂੰ ਬਾਅਦ ਦੁਪਹਿਰ ਇਕ ਵਜੇ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਇਸ ਸੰਬਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ ਜਿਸ ਚ ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਸਖ਼ਤ ਤਾੜਨਾ ਕੀਤੀ ਹੈ।
ਜਾਰੀ ਕੀਤੀ ਗਈ ਚਿੱਠੀ ਚ ਕਿਹਾ ਗਿਆ ਹੈ ਕਿ ਪੇਸ਼ੀ ਵਾਲਿਆਂ ਦੇ ਹਿਮਾਇਤੀਆਂ ਨੇ ਜੇਕਰ ਤਖ਼ਤ ਸਾਹਿਬ ਦੀ ਮਾਨ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾ ਉਸ ਲਈ ਉਹ ਖੁਦ ਜਿੰਮੇਵਾਰ ਹੋਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/