Amritsar ਦੇ ਹੋਟਲ ਵਿੱਚ NRI ਔਰਤ ਦਾ ਕਤਲ
– ਭਗੌੜਾ ਪਤੀ ਰਾਜਸਥਾਨ ਵਿੱਚ ਗ੍ਰਿਫ਼ਤਾਰ
– ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ
ਅੰਮ੍ਰਿਤਸਰ, 20 ਜਨਵਰੀ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ (Amritsar) ਦੇ ਇੱਕ ਹੋਟਲ ਵਿੱਚ ਇੱਕ ਐਨਆਰਆਈ ਔਰਤ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਪਤਨੀ ਦਾ ਕਤਲ ਦੇ ਦੋਸ਼ ‘ਚ ਪਤੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੂੰ ਰਾਜਸਥਾਨ ਦੇ ਗੰਗਾਨਗਰ ਤੋਂ ਗ੍ਰਿਫ਼ਤਾਰ ਕਰਕੇ ਅੰਮ੍ਰਿਤਸਰ ਲਿਆਂਦਾ ਗਿਆ। ਜਿਸ ਤੋਂ ਬਾਅਦ ਓਤਿ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਸ ਕਤਲ ਮਾਮਲੇ ਵਿੱਚ ਹੋਰ ਮਹੱਤਵਪੂਰਨ ਖੁਲਾਸੇ ਜਲਦੀ ਹੀ ਸਾਹਮਣੇ ਆ ਸਕਦੇ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਕਤਲ ਦੇ ਪਿੱਛੇ ਦੀ ਪੂਰੀ ਸਾਜ਼ਿਸ਼ ਦਾ ਖੁਲਾਸਾ ਹੋ ਸਕਦਾ ਹੈ।

ਦੱਸ ਦਈਏ ਕਿ ਅੰਮ੍ਰਿਤਸਰ (Amritsar) ਦੇ ਇੱਕ ਹੋਟਲ ਦੇ ਕਮਰੇ ਪ੍ਰਭਜੋਤ ਕੌਰ ਨਾਮ ਦੀ ਔਰਤ ਦੀ ਲਾਸ਼ ਮਿਲੀ। ਮ੍ਰਿਤਕ ਮੂਲ ਰੂਪ ਵਿੱਚ ਗੁਰਦਾਸਪੁਰ ਦੀ ਰਹਿਣ ਵਾਲੀ ਸੀ ਅਤੇ ਆਸਟਰੀਆ ਵਿੱਚ ਰਹਿੰਦੀ ਸੀ। ਉਹ ਆਪਣੇ ਪਤੀ ਨਾਲ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਸੀ।
ਹੋਟਲ ਸਟਾਫ ਨੂੰ ਸ਼ੱਕ ਹੋਇਆ ਜਦੋਂ ਪਤੀ ਕਾਫ਼ੀ ਸਮੇਂ ਤੱਕ ਕਮਰੇ ਵਿੱਚ ਵਾਪਸ ਨਹੀਂ ਆਇਆ ਅਤੇ ਪਤਨੀ ਨੇ ਸਟਾਫ ਵੱਲੋਂ ਦਰਵਾਜ਼ਾ ਖੜਕਾਉਣ ‘ਤੇ ਅੰਦਰੋਂ ਕੋਈ ਜਵਾਬ ਨਾ ਦਿੱਤਾ। ਜਿਸ ਤੋਂ ਬਾਅਦ ਸਟਾਫ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਦਰਵਾਜ਼ਾ ਤੋੜਿਆ ਅਤੇ ਔਰਤ ਦੀ ਲਾਸ਼ ਬਿਸਤਰੇ ਦੇ ਹੇਠਾਂ ਪਈ ਮਿਲੀ। ਜਾਂਚ ਵਿੱਚ ਪਤਾ ਲੱਗਾ ਕਿ ਉਸ ਦੇ ਸਰੀਰ ਦੇ ਕਈ ਹਿੱਸਿਆਂ ‘ਤੇ ਕਿਰਚ ਨਾਲ ਵਾਰ ਕੀਤੇ ਗਏ ਸਨ।
ਮ੍ਰਿਤਕ ਦੇ ਭਰਾ ਨੇ ਦੋਸ਼ ਲਗਾਇਆ ਕਿ ਪਤੀ ਨੇ ਇਸ ਦੀ ਭੈਣ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਅਤੇ ਇਸ ਕਾਰਨ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦਾ ਇੱਕ ਛੇ ਮਹੀਨੇ ਦਾ ਪੁੱਤਰ ਵੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















