Amritsar ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੀ ਕਾਰਵਾਈ: ਚਾਰ ਹਥਿਆਰ ਤਸਕਰ ਕਾਬੂ

ਅੰਮ੍ਰਿਤਸਰ, 23 ਜੁਲਾਈ (ਵਿਸ਼ਵ ਵਾਰਤਾ): ਅੰਮ੍ਰਿਤਸਰ (Amritsar) ਪੁਲਿਸ ਅਤੇ ਬੀਐਸਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 8 ਪਿਸਤੌਲ (5 .30 ਕੈਲੀਬਰ ਅਤੇ 3 9 ਐਮਐਮ ਕੈਲੀਬਰ) ਅਤੇ ਮੈਗਜ਼ੀਨ ਜ਼ਬਤ ਕੀਤੇ ਗਏ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇੱਕ ਪੋਸਟ ਪਾ ਕੇ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਚ ਉਨਾਂ ਲਿਖਿਆ ਕਿ “ਖੁਫੀਆ ਜਾਣਕਾਰੀ ਦੇ ਆਧਾਰ ਕਾਰਵਾਈ ਕਰਦਿਆਂ, ਅੰਮ੍ਰਿਤਸਰ (Amritsar) ਦਿਹਾਤੀ ਪੁਲਿਸ ਵੱਲੋਂ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਜਿਨ੍ਹਾਂ ਵਿੱਚੋਂ ਇੱਕ ਸੀਮਾ ਸੁਰੱਖਿਆ ਬਲ (BSF ਪੰਜਾਬ) ਨਾਲ ਸਾਂਝੀ ਕਾਰਵਾਈ ਸੀ, ਸਰਹੱਦੀ ਹਥਿਆਰ ਤਸਕਰੀ ‘ਚ ਸ਼ਾਮਲ 4 ਦੋਸ਼ੀਆਂ ਤੋਂ 8 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ। ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਪਿਸਤੌਲ (.30 ਕੈਲੀਬਰ ਦੇ 5 ਅਤੇ 9mm ਕੈਲੀਬਰ ਦੇ 3) ਅਤੇ ਮੈਗਜ਼ੀਨ ਜ਼ਬਤ ਕੀਤੇ ਗਏ।” ਘਰਿੰਡਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਇਸਦੇ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਵੇਰਵਾ:
1. ਲਖਵਿੰਦਰ ਸਿੰਘ ਵਾਸੀ ਡੰਡੇ, ਅੰਮ੍ਰਿਤਸਰ
2. ਹਰਪ੍ਰੀਤ ਸਿੰਘ ਵਾਸੀ ਡੰਡੇ, ਅੰਮ੍ਰਿਤਸਰ
3. ਅਕਾਸ਼ਦੀਪ ਸਿੰਘ ਵਾਸੀ ਝਬਾਲ, ਤਰਨਤਾਰਨ
4. ਗੁਰਪ੍ਰੀਤ ਸਿੰਘ ਵਾਸੀ ਕਸੇਲ, ਤਰਨਤਾਰਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























