Amritsar : ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਹੋਈ ਮੁਲਾਕਾਤ ਬਾਰੇ SGPC ਪ੍ਰਧਾਨ ਧਾਮੀ ਨੇ ਦਿੱਤਾ ਸਪਸ਼ਟੀਕਰਨ
ਅੰਮ੍ਰਿਤਸਰ : ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਿਚਾਲੇ ਹੋਈ ਬੰਦ ਕਮਰਾ ਮੀਟਿੰਗ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਉਹਨਾਂ ਦੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਰੂਟੀਨ ਦੀ ਮੀਟਿੰਗ ਦੀ ਤਰ੍ਹਾਂ ਹੋਈ ਹੈ ਜਿਸ ਦੇ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਸ ਤੋਂ ਇਲਾਵਾ ਹੋਰ ਕਿਸੇ ਵੀ ਰਾਜਨੀਤਿਕ ਮੁੱਦੇ ਦੇ ਉੱਪਰ ਕੋਈ ਗੱਲਬਾਤ ਨਹੀਂ ਹੋਈ ਅਤੇ ਮੀਡੀਆ ਇਸ ਨੂੰ ਬਿਨਾਂ ਕਿਸੇ ਸਪਸ਼ਟੀਕਰਨ ਤੋਂ ਤੂਲ ਨਾ ਦਵੇ”
ਦੱਸ ਦਈਏ ਕੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਰਿਹਾਇਸ਼ ਵਿਖੇ 10 ਮਿੰਟ ਤੱਕ ਚਲੀ ਇਸ ਮੀਟਿੰਗ ਨੂੰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਮੁੱਦੇ ਅਤੇ ਅਕਾਲੀ ਦਲ ਦੇ ਮੁੱਦੇ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ। ਜਿਸ ਤੋਂ ਬਾਅਦ ਹੁਣ ਐਸਜੀਪੀਸੀ ਪ੍ਰਧਾਨ ਨੇ ਵੀਡੀਓ ਜਾਰੀ ਕਰ ਸਪਸ਼ਟੀਕਰਨ ਦਿੱਤਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/