Amritsar ‘ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ
- ਕੇਂਦਰ ਖਿਲਾਫ ਕੀਤੀ ਨਾਅਰੇਬਾਜ਼ੀ
- ਖੇਤੀ ਮੰਡੀ ਨੀਤੀ ਖਰੜੇ ਦੀਆਂ ਸਾੜੀਆਂ ਕਾਪੀਆਂ
ਅੰਮ੍ਰਿਤਸਰ, 13 ਜਨਵਰੀ: ਅੰਮ੍ਰਿਤਸਰ (Amritsar) ‘ਚ ਅੱਜ ਕਿਸਾਨਾਂ ਨੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਦਿਆਂ ਖੇਤੀ ਮੰਡੀ ਨੀਤੀ ਖਰੜੇ ਦੀਆਂ ਕਾਪੀਆਂ ਸਾੜੀਆਂ। ਕੰਪਨੀ ਬਾਗ ਦੇ ਸਾਹਮਣੇ ਕੀਤੇ ਗਏ ਪ੍ਰਦਰਸ਼ਨ ‘ਚ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੀ ਮੰਗ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਖਰੜੇ ਦੀਆਂ ਕਾਪੀਆਂ ਦੇਸ਼ ਭਰ ਵਿੱਚ ਸਾੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 49 ਦਿਨ ਬੀਤ ਚੁੱਕੇ ਹਨ ਅਤੇ ਅੰਦੋਲਨ ਸ਼ੁਰੂ ਹੋਏ 11 ਮਹੀਨੇ ਬੀਤ ਚੁੱਕੇ ਹਨ ਪਰ ਸਰਕਾਰ ਅਜੇ ਤੱਕ ਇਸ ਮੁੱਦੇ ‘ਤੇ ਗੰਭੀਰ ਨਹੀਂ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/