Amritsar ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ
ਅੰਮ੍ਰਿਤਸਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਨਵੀਂ ਫਿਲਮ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਅਮ੍ਰਿਤਸਰ (Amritsar) ਦੌਰੇ ਦੌਰਾਨ ਸੰਜੇ ਦੱਤ ਨੇ ਅੱਜ ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਅਦਾਕਾਰਾ ਯਾਮੀ ਗੌਤਮ, ਨਿਰਦੇਸ਼ਕ ਅਤੇ ਪਤੀ ਆਦਿਤਿਆ ਧਰ, ਪੁੱਤਰ ਅਤੇ ਹੋਰ ਕਈ ਲੋਕ ਮੌਜੂਦ ਸਨ।
ਦੱਸ ਦਈਏ ਕਿ ਇਸ ਤੋਂ ਪਹਿਲਾ ਸੰਜੇ ਦੱਤ ਨੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਬਿਹਤਰੀ ਲਈ ਕਈ ਮੁੱਦਿਆਂ ‘ਤੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਜਾਨ ਹਾਜ਼ਰ ਹੈ। ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸੰਜੇ ਦੱਤ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/