Amritsar : ਪਵਿੱਤਰ ਸਰੋਵਰ ‘ਚ ਕੁਰਲੀ ਕਰਨ ਵਾਲੇ ਨੂੰ ਅਦਾਲਤ ‘ਚ ਕੀਤਾ ਪੇਸ਼
– ਪੁਲਿਸ ਨੂੰ ਮਿਲਿਆ ਰਿਮਾਂਡ
ਅੰਮ੍ਰਿਤਸਰ, 28 ਜਨਵਰੀ 2026 (ਵਿਸ਼ਵ ਵਾਰਤਾ): ਸ੍ਰੀ ਹਰਿਮੰਦਰ ਸਾਹਿਬ (Amritsar) ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਮੁਲਜ਼ਮ ਨੂੰ ਅੱਜ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸ਼ਿਕਾਇਤ ‘ਤੇ ਪੁਲਿਸ ਨੇ ਉਸ ਦੇ ਖਿਲਾਫ ਬੇਅਦਬੀ ਦਾ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦਾ ਰਹਿਣ ਵਾਲਾ ਨੌਜਵਾਨ 13 ਜਨਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਆਇਆ ਸੀ। ਅਤੇ ਸਰੋਵਰ ਦੀ ਮਰਿਯਾਦਾ ਨੂੰ ਠੇਸ ਪਹੁੰਚਾਉਂਦਿਆਂ ਕੁਰਲੀ ਕਰ ਦਿੱਤੀ। ਇਸ ਹਰਕਤ ਦੀ ਉਸਨੇ ਵੀਡੀਓ ਵੀ ਬਣਵਾਈ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ। 24 ਜਨਵਰੀ ਨੂੰ ਯੂਪੀ ਦੇ ਗਾਜ਼ਿਆਬਾਦ ਵਿੱਚ ਨਿਹੰਗ ਸਿੰਘਾਂ ਨੇ ਉਸ ਨੂੰ ਫੜ ਲਿਆ ਸੀ। ਕੁੱਟਮਾਰ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਅੱਜ ਉਸ ਨੂੰ ਅੰਮ੍ਰਿਤਸਰ ਲਿਆਂਦਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























