Amritsar ਸਕੂਲਾਂ ਨੂੰ ਧਮਕੀ ਮਾਮਲੇ ‘ਤੇ ਕਮਿਸ਼ਨਰ ਭੁੱਲਰ ਦਾ ਵੱਡਾ ਬਿਆਨ
ਅੰਮ੍ਰਿਤਸਰ, 12 ਦਸੰਬਰ 2025 (ਵਿਸ਼ਵ ਵਾਰਤਾ) – ਅੰਮ੍ਰਿਤਸਰ (Amritsar) ਦੇ ਕਈ ਸਕੂਲਾਂ ਨੂੰ ਅੱਜ ਸਵੇਰੇ ਧਮਕੀ ਭਰੇ ਈਮੇਲ ਪ੍ਰਾਪਤ ਹੋਏ। ਇਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਤੁਰੰਤ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕੀਤਾ। ਅੰਮ੍ਰਿਤਸਰ ਸਕੂਲਾਂ ਨੂੰ ਧਮਕੀ ਮਾਮਲੇ ‘ਤੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ “ਅੱਜ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਕੂਲਾਂ ਨੂੰ ਇੱਕ ਸ਼ੱਕੀ ਈਮੇਲ ਮਿਲੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪੁੱਜੀਆਂ ਅਤੇ ਸਕੂਲਾਂ ਦੀ ਜਾਂਚ ਕੀਤੀ। ਹੁਣ ਤੱਕ ਕੀਤੀ ਗਈ ਕਾਰਵਾਈ ਦੌਰਾਨ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਇਸ ਲਈ ਇਹ ਧਮਕੀਆਂ ਫਰਜ਼ੀ ਜਾਪ ਰਹੀਆਂ ਹਨ। ਈਮੇਲਾਂ ਨੂੰ ਜਾਂਚ ਲਈ ਸਾਈਬਰ ਸੈੱਲ ਨੂੰ ਭੇਜ ਦਿੱਤਾ ਗਿਆ ਹੈ।ਹਰੇਕ ਸਕੂਲ ਵਿੱਚ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ, ਅਤੇ ਜਾਂਚ ਚੱਲ ਰਹੀ ਹੈ।”
ਦੱਸ ਦਈਏ ਕਿ ਅੰਮ੍ਰਿਤਸਰ ਦੇ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਇਸ ਤੋਂ ਬਾਅਦ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ (ਡੀਸੀ) ਦੇ ਹੁਕਮਾਂ ‘ਤੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ। ਡਿਪਟੀ ਕਮਿਸ਼ਨਰ ਵਲੋਂ ਇਕ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਇਹ ਧਮਕੀ ਸਕੂਲ ਪ੍ਰਬੰਧਨ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਸਰ ਦੇ 15 ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























