• Latest
  • Trending
Amritsar: ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

Amritsar: ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

12 months ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

3 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
CWG Medals: ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ  ਪੂਰੀ DETAIL

CWG Medals: ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ ਪੂਰੀ DETAIL

15 minutes ago
ਚੰਡੀਗੜ੍ਹ ‘ਚ ਫਾਇਰਿੰਗ: ਵਕੀਲ ਨੇ ਔਰਤ ਨੂੰ ਮਾਰੀ ਗੋਲੀ

ਚੰਡੀਗੜ੍ਹ ‘ਚ ਫਾਇਰਿੰਗ: ਵਕੀਲ ਨੇ ਔਰਤ ਨੂੰ ਮਾਰੀ ਗੋਲੀ

25 minutes ago
Breaking: CM ਮਾਨ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਾਸ਼ੀ ਜਾਰੀ

Breaking: CM ਮਾਨ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਾਸ਼ੀ ਜਾਰੀ

59 minutes ago
ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

1 hour ago
Hockey Jersey Controversy: ਸਹਿਮਤੀ ਤੋਂ ਬਿਨਾਂ ਲਿਆ ਗਿਆ ਫੈਸਲਾ: ਟਿਰਕੀ

Hockey Jersey Controversy: ਸਹਿਮਤੀ ਤੋਂ ਬਿਨਾਂ ਲਿਆ ਗਿਆ ਫੈਸਲਾ: ਟਿਰਕੀ

1 hour ago
PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

2 hours ago
National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

Bollywood: ਅਦਾਕਾਰਾ ਰਸ਼ਮਿਕਾ ਮੰਦਾਨਾ ਸ਼ੂਟਿੰਗ ਦੌਰਾਨ ਹੋਈ ਜ਼ਖਮੀ

3 hours ago
National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

National: ਸੜਕਾਂ ‘ਤੇ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਲਈ ਮੁਆਵਜ਼ਾ ਦਿੱਤਾ ਜਾਵੇ: ਸੁਪਰੀਮ ਕੋਰਟ

4 hours ago
Hindi News
English News
Saturday, August 1, 2026
No Result
View All Result
33 °c
Chandigarh
31 ° Sun
31 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

August 5, 2025
in ਖਬਰਾਂ, ਪੰਜਾਬ
Amritsar: ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

Amritsar: ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

ਅੰਮ੍ਰਿਤਸਰ, 5 ਅਗਸਤ 2025 (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Amritsar) ਦਾ ਉਚੇਚਾ ਜਨਰਲ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 100 ਦੇ ਕਰੀਬ ਮੈਂਬਰ ਸ਼ਾਮਲ ਹੋਏ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਇਸ ਇਜਲਾਸ ਦੌਰਾਨ ਤਖ਼ਤ ਸਾਹਿਬਾਨ ਦੀ ਮਾਣ-ਮਰਯਾਦਾ ਦੇ ਸਬੰਧ ਵਿਚ ਵਿਚਾਰ-ਵਟਾਂਦਰੇ ਉਪਰੰਤ ਇਕ ਮਤਾ ਪਾਸ ਕੀਤਾ ਗਿਆ, ਜਿਸ ਵਿਚ ਕੌਮ ਦੀਆਂ ਇਨ੍ਹਾਂ ਸਰਵਉੱਚ ਸੰਸਥਾਵਾਂ ਦੇ ਪੰਥਕ ਜਲੌ, ਮਾਨ-ਸਨਮਾਨ ਅਤੇ ਮਹੱਤਵ ਦੇ ਅਸਲ ਰੂਪ ਨੂੰ ਕਾਇਮ ਰੱਖਣ ਪ੍ਰਤੀ ਜਥੇਦਾਰ ਸਾਹਿਬਾਨ ਨੂੰ ਅਪੀਲ ਕੀਤੀ ਗਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਸਿੱਖ ਧਰਮ ਆਪਣੇ ਮੌਲਿਕ ਇਤਿਹਾਸ, ਸਿਧਾਂਤਾਂ, ਮਰਿਆਦਾ ਅਤੇ ਵਿਚਾਰਧਾਰਾ ਦੀ ਅਮੀਰੀ ਕਰਕੇ ਦੁਨੀਆ ਦੇ ਧਰਮਾਂ ਅੰਦਰ ਨਿਵੇਕਲਾ ਸਥਾਨ ਰੱਖਦਾ ਹੈ। ਤਖ਼ਤ ਸਾਹਿਬਾਨ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਹਨ ਜੋ ਸਿੱਖ ਇਤਿਹਾਸ, ਗੁਰਬਾਣੀ ਅਤੇ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਸਿੱਖ ਕੌਮ ਦੀ ਧਾਰਮਿਕ, ਪੰਥਕ, ਨੈਤਿਕ ਅਤੇ ਰੂਹਾਨੀ ਅਗਵਾਈ ਕਰਦੇ ਹਨ। ਹਰ ਤਖ਼ਤ ਸਾਹਿਬ ਦੀ ਆਪਣੇ ਇਤਿਹਾਸਕ ਪਿਛੋਕੜ ਅਤੇ ਪੰਥਕ ਮਹੱਤਤਾ ਦੇ ਨਾਲ ਨਾਲ ਖੇਤਰੀ ਵਿਸ਼ੇਸ਼ਤਾ ਸਿੱਖ ਮਰਯਾਦਾ ਦਾ ਹਿੱਸਾ ਹੈ, ਪਰ ਮਹੱਤਵਪੂਰਨ ਇਹ ਹੈ ਕਿ ਸਭ ਤਖ਼ਤ ਸਾਹਿਬਾਨ ਇੱਕੋ ਗੁਰਮਰਿਆਦਾ ਅਤੇ ਗੁਰੂ ਮਰਜੀ ਅਧੀਨ ਹਨ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਪ੍ਰਭੂਸੱਤਾ ਸੰਪੰਨ ਹਸਤੀ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਵਾਸਤੇ ਇਲਾਹੀ ਆਦੇਸ਼ ਦਾ ਅਸਥਾਨ ਹੈ। ਇਹ ਧਰਮ ਦੇ ਨਾਲ ਨਾਲ ਪੰਥਕ ਤੇ ਰਾਜਨੀਤਕ ਅਗਵਾਈ ਲਈ ਵੀ ਮਾਰਗ ਦਰਸ਼ਨ ਹੈ।

ਮਤੇ ਵਿਚ ਅੱਗੇ ਕਿਹਾ ਗਿਆ ਕਿ ਸਿੱਖ ਕੌਮ ਦੇ ਪੰਜ ਤਖ਼ਤ ਸਾਹਿਬਾਨ ਆਪੋ ਆਪਣੀ ਥਾਂ ਵੱਡੀ ਅਹਿਮੀਅਤ ਰੱਖਦੇ ਹਨ, ਲੇਕਿਨ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਪੰਥ ਵੱਲੋਂ ਪ੍ਰਵਾਨੀ ਤੇ ਸਨਮਾਨੀ ਜਾਂਦੀ ਹੈ। ਸਿੱਖਾਂ ਦੇ ਕੌਮੀ ਮਸਲੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰੇ ਜਾਣ ਅਤੇ ਨਿਰਣਾ ਕਰਨ ਦਾ ਸਰਬ ਪ੍ਰਮਾਣਿਤ ਵਿਧਾਨ ਹੈ, ਪਰ ਬਾਕੀ ਤਖ਼ਤ ਸਾਹਿਬਾਨ ਦਾ ਸਥਾਨਕ ਪੱਧਰ ’ਤੇ ਮਾਮਲਿਆਂ ਨੂੰ ਸੰਬੋਧਨ ਹੋਣਾ ਵੀ ਸਿੱਖ ਰਹਿਤ ਮਰਿਆਦਾ ਦੀ ਸੇਧ ਵਿੱਚ ਅਧਿਕਾਰਤ ਹੈ। ਇਸ ਦੇ ਮੱਦੇਨਜ਼ਰ ਜਰਨਲ ਇਜਲਾਸ ਦੌਰਾਨ ਕੌਮੀ ਇਤਿਹਾਸ, ਮਰਿਆਦਾ, ਪ੍ਰੰਪਰਾਵਾਂ ਅਤੇ ਚੱਲਦੇ ਆ ਰਹੇ ਵਿਧੀ ਵਿਧਾਨ ਦੀ ਰੋਸ਼ਨੀ ਵਿੱਚ ਤਖ਼ਤ ਸਾਹਿਬਾਨ ਦੇ ਮਾਣ ਸਤਿਕਾਰ ਅਤੇ ਅਧਿਕਾਰਾਂ ਦਾ ਸਨਮਾਨ ਕਰਦਿਆਂ ਜਥੇਦਾਰ ਸਾਹਿਬਾਨ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਮਾਮਲੇ ’ਤੇ ਫੈਸਲਾ ਲੈਣ ਸਮੇਂ ਪੰਥਕ ਰਵਾਇਤਾਂ ਨੂੰ ਨਜ਼ਰ-ਅੰਦਾਜ਼ ਨਾ ਕੀਤਾ ਜਾਵੇ। ਕੌਮੀ ਫੈਸਲੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੈਣ ਦੀ ਰਵਾਇਤ ਹੈ ਅਤੇ ਲਏ ਜਾਂਦੇ ਰਹਿਣਗੇ, ਪਰੰਤੂ ਦੂਸਰੇ ਚਾਰ ਤਖਤ ਸਾਹਿਬਾਨ ਨਾਲ ਸਬੰਧਤ ਸਥਾਨਕ ਮਾਮਲਿਆਂ ਵਿੱਚ ਉਨ੍ਹਾਂ ਦੇ ਸਲਾਹ ਮਸ਼ਵਰੇ ਬਿਨ੍ਹਾਂ ਦਖਲ ਨਾ ਦਿੱਤਾ ਜਾਵੇ।

ਜੇਕਰ ਕੋਈ ਅਜਿਹਾ ਮਾਮਲਾ ਵਿਚਾਰ ਅਧੀਨ ਆਵੇ ਤਾਂ ਦੀਰਘ ਵਿਚਾਰ ਵਟਾਂਦਰੇ ਮਗਰੋਂ ਹੀ ਕੋਈ ਫੈਸਲਾ ਕੀਤਾ ਜਾਵੇ। ਇਸ ਵਿਚ ਸਬੰਧਤ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਫੈਸਲੇ ਦਾ ਹਿੱਸਾ ਲਾਜ਼ਮੀ ਬਣਾਇਆ ਜਾਵੇ। ਸਾਂਝੀ ਰਾਏ ਨਾ ਬਣਨ ’ਤੇ ਉਸ ਮਾਮਲੇ ਪ੍ਰਤੀ ਕਾਹਲੀ ਵਿੱਚ ਫੈਸਲਾ ਨਾ ਹੋਵੇ। ਵਿਸ਼ੇਸ਼ ਕਾਰਨਾਂ ਕਰਕੇ ਤੁਰੰਤ ਫੈਸਲਾ ਲਏ ਜਾਣ ਦੇ ਹਾਲਾਤ ਨੂੰ ਛੱਡ ਕੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕੁਝ ਦਿਨ ਪਹਿਲਾਂ ਐਲਾਨ ਕੀਤੀ ਜਾਵੇ। ਜੇਕਰ ਕਿਸੇ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਕਿਸੇ ਕਾਰਨ ਮੀਟਿੰਗ ਵਿੱਚ ਸ਼ਾਮਲ ਨਾ ਹੋ ਸਕਣ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ 19 ਨਵੰਬਰ 2003 ਨੂੰ ਕੀਤੇ ਗਏ ਮਤੇ ਦੀ ਰੋਸ਼ਨੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨਾਂ ਵਿੱਚੋਂ ਹੀ ਸ਼ਾਮਲ ਕੀਤੇ ਜਾਣ।

ਇਜਲਾਸ ਸਮੇਂ ਇਸ ਤੋਂ ਇਲਾਵਾ ਯੂਨੀਵਰਸਿਟੀਆਂ ਵਿਚ ਆਰਐਸਐਸ ਦਾ ਦਖ਼ਲ, ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਲਿਆਂਦੇ ਗਏ ਬਿੱਲ, ਪੰਜਾਬ ਸਰਕਾਰ ਵੱਲੋਂ ਸਰਕਾਰ ਤੌਰ ‘’ਤੇ ਸਿੱਖ ਸੰਸਥਾਵਾਂ ਦੇ ਮੁਕਾਬਲੇ ’ਤੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਗੁਰਮਤਿ ਸਮਾਗਮ ਰੱਖਣ ਦੀ ਜ਼ਿੱਦ ਅਤੇ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ਦੀ ਕਰੜੀ ਨਿੰਦਾ ਕੀਤੀ ਗਈ।

ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਇਜਲਾਸ ਬਹੁਤ ਹੀ ਮਹੱਤਵਪੂਰਨ ਮੁੱਦੇ ’ਤੇ ਰੱਖਿਆ ਗਿਆ ਸੀ, ਜਿਸ ਪ੍ਰਤੀ ਹਰ ਬੁਲਾਰੇ ਨੇ ਸੰਜੀਦਗੀ ਦਿਖਾਈ ਅਤੇ ਭਾਵਪੂਰਤ ਵਿਚਾਰ ਦਿੱਤੇ। ਉਨ੍ਹਾਂ ਹਾਊਸ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਵੀ ਉਹ ਅਜਿਹੇ ਹੀ ਸਹਿਯੋਗ ਦੀ ਆਸ ਰੱਖਦੇ ਹਨ। ਉਨ੍ਹਾਂ ਪਾਸ ਕੀਤੇ ਮਤੇ ਬਾਰੇ ਗੱਲ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਇਹ ਵੱਡੀ ਲੋੜ ਹੈ ਕਿ ਤਖ਼ਤ ਸਾਹਿਬਾਨ ਦੇ ਮਾਨ-ਸਨਮਾਨ ਨੂੰ ਕਿਸੇ ਤਰ੍ਹਾਂ ਦੀ ਠੇਸ ਨਾ ਪੁੱਜੇ। ਸਿੱਖ ਪੰਥ ਦੀਆਂ ਸ਼ਾਨਾਮੱਤੀ ਪ੍ਰੰਪਰਾਵਾਂ, ਸਿਧਾਂਤਾਂ, ਰਹੁਰੀਤਾਂ, ਪੰਥਕ ਜਲੌ ਅਤੇ ਕੌਮੀ ਸੰਸਥਾਵਾਂ ਦੇ ਮਾਨ-ਸਨਮਾਨ ਤੇ ਮਹੱਤਵ ਨੂੰ ਅਸਲ ਰੂਪ ਵਿਚ ਬਣਾਈ ਰੱਖਣ ਲਈ ਇਹ ਬੇਹੱਦ ਜ਼ਰੂਰੀ ਹੈ।

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

by Jaspreet Kaur
August 1, 2026
0

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ ਅੰਮ੍ਰਿਤਸਰ, 1...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 1, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

CWG Medals: ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ  ਪੂਰੀ DETAIL

CWG Medals: ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ ਪੂਰੀ DETAIL

by Ranjit Singh
August 1, 2026
0

CWG Medals : ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ ਪੂਰੀ DETAIL ਨਵੀਂ ਦਿੱਲੀ,...

ਚੰਡੀਗੜ੍ਹ ‘ਚ ਫਾਇਰਿੰਗ: ਵਕੀਲ ਨੇ ਔਰਤ ਨੂੰ ਮਾਰੀ ਗੋਲੀ

ਚੰਡੀਗੜ੍ਹ ‘ਚ ਫਾਇਰਿੰਗ: ਵਕੀਲ ਨੇ ਔਰਤ ਨੂੰ ਮਾਰੀ ਗੋਲੀ

by Jaspreet Kaur
August 1, 2026
0

ਚੰਡੀਗੜ੍ਹ 'ਚ ਫਾਇਰਿੰਗ: ਵਕੀਲ ਨੇ ਔਰਤ ਨੂੰ ਮਾਰੀ ਗੋਲੀ ਚੰਡੀਗੜ੍ਹ, 1 ਅਗਸਤ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

by Jaspreet Kaur
August 1, 2026
0

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ ਅੰਮ੍ਰਿਤਸਰ, 1...

Most Popular

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ;  ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

by Jaspreet Kaur
1 week ago
0

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦਾ ਦਿਹਾਂਤ; ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ, 23 ਜੁਲਾਈ (ਵਿਸ਼ਵ ਵਾਰਤਾ) -ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 