• Latest
  • Trending
Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

2 hours ago
Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

15 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

19 minutes ago
IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Australia ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ

Australia ਇਮੀਗ੍ਰੇਸ਼ਨ ਏਜੰਟ ਵਨੀਤ ਕੌਰ ਚੱਢਾ ‘ਤੇ 5 ਸਾਲਾਂ ਲਈ ਲੱਗਿਆ ਬੈਨ

2 hours ago
Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ  ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

Patiala : ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਪੀੜਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

3 hours ago
T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

T-Series ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਛੋਟੇ ਭਰਾ ਦਰਸ਼ਨ ਕੁਮਾਰ ਦਾ ਦਿਹਾਂਤ

3 hours ago
Chhattisgarh ਵਿੱਚ ਚਾਰਟਰਡ ਪਲੇਨ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ

Chhattisgarh ਵਿੱਚ ਚਾਰਟਰਡ ਪਲੇਨ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਦੀ ਮੌਤ

4 hours ago
ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

4 hours ago
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

4 hours ago
Punjab :  ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ

Punjab : ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ

4 hours ago
Ludhiana ਤੋਂ 500 ਰੁਪਏ ‘ਚ ਖਰੀਦੇ ਵੈਸਾਖੀ ਬੰਪਰ ਟਿਕਟ ਨੇ ਬਦਲੀ ਕਿਸਮਤ

Ludhiana ਤੋਂ 500 ਰੁਪਏ ‘ਚ ਖਰੀਦੇ ਵੈਸਾਖੀ ਬੰਪਰ ਟਿਕਟ ਨੇ ਬਦਲੀ ਕਿਸਮਤ

5 hours ago
Hindi News
English News
Monday, April 20, 2026
No Result
View All Result
29 °c
Chandigarh
32 ° Tue
33 ° Wed
34 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

April 20, 2026
in ਖਬਰਾਂ, ਪੰਜਾਬ
Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

Amritsar :ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ; ਲਏ ਗਏ ਅਹਿਮ ਫ਼ੈਸਲੇ

ਅੰਮ੍ਰਿਤਸਰ, 20 ਅਪ੍ਰੈਲ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਸਰਕਾਰ ਦੀ ਅਜਿਹੀ ਪਹੁੰਚ ਜਿਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ ਉਥੇ ਹੀ ਘਟਗਿਣਤੀਆਂ ਪ੍ਰਤੀ ਉਸ ਦੀ ਸੋਚ ਨੂੰ ਪ੍ਰਗਟਾਉਂਦੀ ਹੈ।

ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਬਾਰ ਬਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਲੇਕਿਨ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ। ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਜਿੰਨਾ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਭਗਤ ਰਵਿਦਾਸ ਜੀ ਨਾਲ ਸਬੰਧਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚ ਵਿਚਾਰਾਂ ਹੋਈਆਂ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

by Jaspreet Kaur
April 20, 2026
0

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਆਬਕਾਰੀ ਨੀਤੀ ਮਾਮਲੇ ਵਿੱਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

by Ankit
April 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ...

IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 20, 2026
0

IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 20, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 20 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

by Jaspreet Kaur
April 20, 2026
0

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਆਬਕਾਰੀ ਨੀਤੀ ਮਾਮਲੇ ਵਿੱਚ...

Most Popular

Punjab: ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 6 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 6 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

by Ranjit Singh
6 days ago
0

Punjab: ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 6 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ ਚੰਡੀਗੜ੍ਹ, 14 ਅਪ੍ਰੈਲ 2026 - ਇੱਕ ਵੱਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 