Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ ਨਾਲ SGPC ਪ੍ਰਧਾਨ ਧਾਮੀ ਨੇ ਕੀਤੀ ਮੁਲਾਕਾਤ
- ਗੁਰਪ੍ਰਤਾਪ ਸਿੰਘ ਵਡਾਲਾ ਵੀ ਰਹੇ ਮੌਜੂਦ
ਅੰਮ੍ਰਿਤਸਰ, 20 ਜਨਵਰੀ :ਅੱਜ ਤੋਂ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ ਪਰ ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਹੈ ਕਿ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ
ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਪਿਛਲੇ ਦਿਨੀਂ ਬਣਾਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਹਨ ਅਤੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲ ਤਖਤ ਸਕੱਤਰੇਤ ਵਿਖੇ ਬੈਠਕ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਕਮੇਟੀ ਮੈਂਬਰਾਂ ਵਲੋਂ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਜਾ ਰਹੀ ਮੈਂਬਰਸ਼ਿਪ ਭਰਤੀ ਮੁਹਿੰਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਇਹ ਅਕਾਲੀ ਦਲ ਦੀ ਇਹ ਮੁਹਿੰਮ 25 ਫਰਵਰੀ ਤੱਕ ਚੱਲੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/