ਜਥੇਦਾਰ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਵੱਡਾ ਫੈਸਲਾ
-ਸਾਰੇ ਆਗੂਆਂ ਨੂੰ ਕੀ ਲਗਾਈ ਸਜ਼ਾ, ਪੜੋ ਵੇਰਵਾ
ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਸੁਣਾਇਆ ਗਿਆ ਹੈ।
ਜਥੇਦਾਰ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਵੇਰੇ 9 ਤੋਂ 10 ਵਜੇ ਤਕ ਗੱਲ ‘ਚ ਇਕ ਤਖ਼ਤੀ ਪਾ ਕੇ ਦੋ ਦਿਨ ਘੰਟਾਘਰ ਡਿਓੜੀ ਦੇ ਬਾਹਰ ਹੱਥ ‘ਚ ਬਰਛਾ ਫੜ ਕੇ ਸੇਵਾਦਾਰ ਵਾਲਾ ਚੋਲਾ ਪਾ ਕੇ ਸੇਵਾ ਕਰਨ ਦੀ ਸੇਵਾ ਲਗਾਈ ਗਈ ਹੈ ਇਸ ਤੋਂ ਇਲਾਵਾ 1 ਘੰਟਾ ਭਾਂਡਿਆਂ ਦੀ ਸੇਵਾ ਵੀ ਲਗਾਈ ਗਈ ਹੈ ਅਤੇ ਇਕ ਘੰਟਾ ਪਾਠ ਸਰਵਣ ਕਰਨਾ ਅਤੇ ਇਕ ਇਕ ਪਾਠ ਸੁਖਮਨੀ ਸਾਹਿਬ ਦਾ ਪਾਠ ਕਰਨਾ ਵੀ ਸ਼ਾਮਿਲ ਹੈ ਇਹ ਸਾਰੇ ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ ਵਿੱਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ।
ਦੱਸ ਦਈਏ ਕਿ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਸਾਰੇ ਗੁਨਾਹ ਕਬੂਲੇ ਹਨ। ਸ੍ਰੀ ਅਕਾਲ ਤਖ਼ਤ ਸਾਹਮਣੇ ਸਿੰਘ ਸਹਿਬਾਨ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤੋਂ ਬਹੁਤ ਭੁੱਲਾਂ ਹੋਈਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/